ਆਮਦਨ ਤੋਂ ਵੱਧ ਜਾਇਦਾਦ ਮਾਮਲੇ ''ਚ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਵਿਜੀਲੈਂਸ ਦਫ਼ਤਰ ‘ਚ ਹੋਏ ਪੇਸ਼

ਆਮਦਨ ਤੋਂ ਵੱਧ ਜਾਇਦਾਦ ਮਾਮਲੇ ''ਚ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਵਿਜੀਲੈਂਸ ਦਫ਼ਤਰ ‘ਚ ਹੋਏ ਪੇਸ਼

ਪੰਜਾਬ ਦੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ (Brahm Mahindra) ਅੱਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁਹਾਲੀ ਸਥਿਤ ਵਿਜੀਲੈਂਸ ਦਫ਼ਤਰ ਪਹੁੰਚੇ ਹਨ। ਇਸ ਮਾਮਲੇ ਵਿੱਚ ਬ੍ਰਹਮ ਮਹਿੰਦਰਾ ਨੂੰ ਵਿਜੀਲੈਂਸ ਨੇ ਪੁੱਛਗਿੱਛ ਲਈ ਤਲਬ ਕੀਤਾ ਸੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਪੰਜਾਬ ਵਿਜੀਲੈਂਸ ਬਿਊਰੋ ਅੱਗੇ ਪੇਸ਼ ਨਹੀਂ ਹੋਏ ਸਨ। ਮਹਿੰਦਰਾ ਤੋਂ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਤੀਜੀ ਵਾਰ ਮਹਿੰਦਰਾ ਨੂੰ 9 ਮਾਰਚ ਲਈ ਸੰਮਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਮਹਿੰਦਰਾ ਨੂੰ ਵਿਜੀਲੈਂਸ ਨੇ ਬੀਤੀ 24 ਫਰਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ ਪਰ ਉਨ੍ਹਾਂ ਨੇ ਵਿਜੀਲੈਂਸ ਤੋਂ ਸਮੇਂ ਦੀ ਮੰਗ ਕੀਤੀ ਸੀ। ਵਿਜੀਲੈਂਸ ਦੀ ਜਾਂਚ ਵਿਚ ਮਹਿੰਦਰਾ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ’ਤੇ ਬੀਤੇ ਛੇ ਸਾਲਾਂ ਦੌਰਾਨ ਆਮਦਨ ਤੋਂ ਵੱਧ ਪੈਸਾ ਖਰਚਣ ਦੇ ਦੋਸ਼ ਹਨ।

ਜ਼ਿਕਰਯੋਗ ਹੈ ਕਿ ਸਾਬਕਾ ਕੈਪਟਨ ਸਰਕਾਰ ਵਿਚ ਬ੍ਰਹਮ ਮਹਿੰਦਰਾ ਸੂਬੇ ਦੀ ਵਿਚ ਕੈਬਨਿਟ ਸੀਨੀਆਰਤਾ ’ਚ ਦੂਜੇ ਨੰਬਰ ’ਤੇ ਸਨ। ਸਾਲ 2017 ’ਚ ਉਨ੍ਹਾਂ ਨੇ ਮੰਤਰੀ ਵਜੋਂ ਹਲਫ਼ ਲਿਆ ਸੀ। 2022 ਤੱਕ ਉਹ ਸਿਹਤ, ਸਥਾਨਕ ਸਰਕਾਰਾਂ, ਮੈਡੀਕਲ ਸਿੱਖਿਆ ਤੇ ਸੰਸਦੀ ਮਾਮਲਿਆਂ ਦੇ ਮੰਤਰੀ ਰਹੇ। ਮਹਿੰਦਰਾ ਦੇ ਨਿਊ ਚੰਡੀਗੜ੍ਹ ਸਥਿਤ ਫਾਰਮ ਹਾਊਸ ਸਮੇਤ ਹੋਰ ਜਾਇਦਾਦਾਂ ਦਾ ਰਿਕਾਰਡ ਪ੍ਰਮਾਣਿਤ ਕਰਨ ਲਈ ਮਾਲ ਅਧਿਕਾਰੀਆਂ ਨੂੰ ਵੀ ਪੱਤਰ ਲਿਖਿਆ ਗਿਆ ਹੈ। ਇਸ ਮਾਮਲੇ ਵਿਚ ਵਿਜੀਲੈਂਸ ਵੱਲੋਂ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਿਟੀ ਵਿਚ ਤਾਇਨਾਤ ਇਕ ਅਧਿਕਾਰੀ ’ਤੇ ਵੀ ਨਜ਼ਰ ਹੈ। ਵਿਜੀਲੈਂਸ ਬਿਊਰੋ ਨੇ ਇਸ ਤੋਂ ਪਹਿਲਾਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ’ਤੇ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਸੀ। ਉਧਰ ਦੂਜੇ ਪਾਸੇ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਨਿਊ ਚੰਡੀਗੜ੍ਹ ਵਿਚ ਉਸਾਰੀ ਅਧੀਨ ਫਾਰਮ ਹਾਊਸ ਦੀ ਵੀ ਪੈਮਾਇਸ਼ ਕੀਤੀ ਗਈ ਹੈ। ਢਿੱਲੋਂ ’ਤੇ ਵੀ ਆਮਦਨ ਤੋਂ ਵੱਧ ਜਾਇਦਾਦ ਹੋਣ ਦੇ ਦੋਸ਼ ਹਨ।