ਚਿੱਟੇ ਸਣੇ ਪੰਜਾਬ ਦੇ ਸਾਬਕਾ ਮੰਤਰੀ ਦੇ ਪੁੱਤਰ ਨੂੰ ਕੀਤਾ ਗਿਆ ਗ੍ਰਿਫ਼ਤਾਰ

ਚਿੱਟੇ ਸਣੇ ਪੰਜਾਬ ਦੇ ਸਾਬਕਾ ਮੰਤਰੀ ਦੇ ਪੁੱਤਰ ਨੂੰ ਕੀਤਾ ਗਿਆ ਗ੍ਰਿਫ਼ਤਾਰ

ਸ਼ਿਮਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ ਦੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ ਲੰਗਾਹ ਨੂੰ ਸ਼ਿਮਲਾ ਪੁਲਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਜਾਣਕਾਰੀ ਮੁਤਾਬਕ ਸ਼ਿਮਲਾ ਪੁਲਸ ਨੇ 42 ਗ੍ਰਾਮ ਚਿੱਟੇ ਸਣੇ ਪ੍ਰਕਾਸ਼ ਲੰਗਾਹ ਨੂੰ 1 ਔਰਤ ਸਾਥੀ ਸਮੇਤ ਕੁਲ 5 ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਪ੍ਰਕਾਸ਼ ਲੰਗਾਹ ਨੂੰ ਪਹਿਲਾਂ ਵੀ ਨਸ਼ੇ ਦੇ ਮਾਮਲੇ 'ਚ ਪਹਿਲਾਂ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।