ਪੰਜਾਬ ਕੈਬਨਿਟ ’ਚ ਹੋ ਸਕਦੈ ਵਿਸਥਾਰ ,ਪੰਜਾਬ ਵਜ਼ਾਰਤ ਨੂੰ ਮਿਲਣ ਜਾ ਰਹੇ ਨੇ ਦੋ ਨਵੇਂ ਮੰਤਰੀ। 

ਪੰਜਾਬ ਕੈਬਨਿਟ ’ਚ ਹੋ ਸਕਦੈ ਵਿਸਥਾਰ ,ਪੰਜਾਬ ਵਜ਼ਾਰਤ ਨੂੰ ਮਿਲਣ ਜਾ ਰਹੇ ਨੇ ਦੋ ਨਵੇਂ ਮੰਤਰੀ। 

ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕੈਬਨਿਟ ਦਾ ਵਿਸਥਾਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੌਜੂਦਾ ਭਗਵੰਤ ਮਾਨ ਸਰਕਾਰ ’ਚ ਦੋ ਨਵੇਂ ਮੰਤਰੀ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ।

ਸੂਤਰ ਇਹ ਵੀ ਦੱਸ ਰਹੇ ਹਨ ਕਿ ਕੈਬਨਿਟ ’ਚੋਂ ਕਿਸੇ ਮੰਤਰੀ ਦੀ ਛੁੱਟੀ ਕੀਤੇ ਜਾਣ ਦੀ ਸੰਭਾਵਨਾ ਹੈ। ਭਗਵੰਤ ਮਾਨ ਸਰਕਾਰ ਨੇ ਸਹੁੰ ਚੁੱਕ ਸਮਾਗਮ ਲਈ ਸੂਬੇ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਤੋਂ ਸਮਾਂ ਮੰਗਿਆ ਹੈ। ਲੁਧਿਆਣਾ ਅਤੇ ਅੰਮ੍ਰਿਤਸਰ ਤੋਂ ਨਵੇਂ ਮੰਤਰੀ ਬਣਨ ਦੀ ਸੰਭਾਵਨਾ ਹੈ। ਸੰਭਾਵਨਾ ਹੈ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਚੰਡੀਗੜ੍ਹ ਪਹੁੰਚ ਸਕਦੇ ਹਨ।