CNG ਰੀਫਿਲਿੰਗ ਪੰਪ ’ਤੇ ਟਰੱਕ ’ਚ ਜ਼ਬਰਦਸਤ ਧਮਾਕਾ, ਹਾਦਸੇ ’ਚ 3 ਲੋਕਾਂ ਦੀ ਮੌਤ, ਕਈ ਜ਼ਖਮੀ

CNG ਰੀਫਿਲਿੰਗ ਪੰਪ ’ਤੇ ਟਰੱਕ ’ਚ ਜ਼ਬਰਦਸਤ ਧਮਾਕਾ, ਹਾਦਸੇ ’ਚ 3 ਲੋਕਾਂ ਦੀ ਮੌਤ, ਕਈ ਜ਼ਖਮੀ

ਦਿੱਲੀ ਦੇ ਇਕ ਫਿਊਲ ਪੰਪ ‘ਤੇ CNG ਸਿਲੰਡਰ ਫਟਣ ਨਾਲ ਜ਼ੋਰਦਾਰ ਧਮਾਕਾ ਹੋਇਆ। ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 3 ਲੋਕ ਜ਼ਖਮੀ ਵੀ ਦੱਸੇ ਜਾ ਰਹੇ ਹਨ। ਤਿੰਨਾਂ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਪੁਲਿਸ ਮੁਤਾਬਕ ਧਮਾਕਾ ਉਸ ਸਮੇਂ ਹੋਇਆ ਜਦੋਂ ਪੰਪ ‘ਤੇ ਟਰੱਕ ਵਿਚ CNG ਭਰੀ ਜਾ ਰਹੀ ਸੀ। ਮਰਨ ਵਾਲਾ ਵਿਅਕਤੀ ਵਾਹਨ ਵਿਚ ਸੀਐੱਨਜੀ ਭਰਨ ਦਾ ਕੰਮ ਕਰ ਰਿਹਾ ਸੀ। ਅੱਗ ਨੂੰ ਕਾਬੂ ਕਰਨ ਤੇ ਉਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਫਾਇਰ ਬ੍ਰਿਗੇਡ ਦੇ ਮੁਲਾਜਮ਼ਾਂ ਨੂੰ ਮੌਕੇ ‘ਤੇ ਭੇਜਿਆ ਗਿਆ।

ਘਟਨਾ ‘ਚ 6 ਲੋਕ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ। ਇਸ ਦੌਰਾਨ, ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਧਮਾਕੇ ਦੀ ਖ਼ਬਰ ਮਿਲਦੇ ਹੀ ਫਾਇਰ ਟੈਂਡਰ ਅਤੇ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਸੁਰੱਖਿਆ ਦੇ ਮੱਦੇਨਜ਼ਰ ਆਲੇ ਦੁਆਲੇ ਦੇ ਖੇਤਰ ਨੂੰ ਘੇਰ ਲਿਆ ਗਿਆ ਅਤੇ ਪੰਪ ‘ਤੇ ਮੌਜੂਦ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇਸ ਸਮੇਂ ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਹਾਦਸਾ ਗੈਸ ਲੀਕ ਹੋਣ ਕਾਰਨ ਹੋਇਆ ਸੀ ਜਾਂ ਰੀਫਿਲਿੰਗ ਸਿਸਟਮ ਵਿੱਚ ਤਕਨੀਕੀ ਖਰਾਬੀ ਕਾਰਨ।