ਕਿਸਾਨ ਜਥੇਬੰਦੀਆਂ ਦੀ ਮਹਾਂਪੰਚਾਇਤ ‘ਤੇ ਅਹਿਮ ਪ੍ਰੈਸ ਕਾਨਫਰੰਸ

 ਕਿਸਾਨ ਜਥੇਬੰਦੀਆਂ ਦੀ ਮਹਾਂਪੰਚਾਇਤ ‘ਤੇ ਅਹਿਮ ਪ੍ਰੈਸ ਕਾਨਫਰੰਸ

ਕੱਲ੍ਹ ਖਨੌਰੀ ਬਾਰਡਰ 'ਤੇ ਵੱਡੀ ਮਹਾਂਪੰਚਾਇਤ ਹੋਣ ਜਾ ਰਹੀ ਹੈ। ਮਹਾਂਪੰਚਾਇਤ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਅਹਿਮ ਪ੍ਰੈਸ ਕਾਨਫਰੰਸ ਕੀਤੀ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਗਜੀਤ ਡੱਲੇਵਾਲ ਦੀ ਭਾਵਨਾ ਉੱਤੇ ਇਹ ਮਹਾਂਪੰਚਾਇਤ ਰੱਖੀ ਗਈ।

ਡੱਲੇਵਾਲ ਮਹਾਂਪੰਚਾਇਤ ਵਿਚ ਆਏ ਸਾਰੇ ਕਿਸਾਨਾਂ ਦੇ ਦਰਸ਼ਨ ਕਰਨਗੇ। ਕਿਸਾਨ ਜਥੇਬੰਦੀਆਂ ਨੇ ਵੱਧ ਤੋਂ ਵੱਧ ਕਿਸਾਨਾਂ ਨੂੰ ਮਹਾਂਪੰਚਾਇਤ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਲਕੇ ਹੋਣ ਵਾਲੀ ਮਹਾਂਪੰਚਾਇਤ  ਲਈ ਤਿਆਰੀਆਂ ਸ਼ੁਰੂ ਹੋ ਗਈਆਂ ਹਨ।

ਸਾਊਂਡ ਸਿਸਟਮ ਲੱਗ ਰਹੇ ਹਨ। ਮਹਾਂਪੰਚਾਇਤ ਵਿਚ ਆਏ ਕਿਸਾਨਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ।  ਜਿਵੇਂ ਪੰਜਾਬ ਦੇ ਲੋਕਾਂ ਨੇ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਸਹਿਯੋਗ ਕੀਤਾ ਉਵੇਂ ਕਿਸਾਨ ਭਲਕੇ ਮਹਾਂਪੰਚਾਇਤ ਵਿਚ ਵੀ ਪਹੁੰਚਣਗੇ।

ਉਨ੍ਹਾਂ ਦੱਸਿਆ ਕਿ ਸਵੇਰੇ 11 ਤੋਂ  ਦੁਪਹਿਰ 3 ਵਜੇ ਮਹਾਂਪੰਚਾਇਤ ਹੋਵੇਗੀ।  ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਬੋਲਦਿਆਂ ਕਿਹਾ ਕਿ ਕੱਲ੍ਹ ਖਨੌਰੀ ਬਾਰਡਰ 'ਤੇ ਹੋਣ ਵਾਲੀ ਮਹਾਂਪੰਚਾਇਤ ਵਿਚ ਜਗਜੀਤ ਸਿੰਘ ਡੱਲੇਵਾਲ ਦੇਸ਼ ਵਾਸੀਆਂ ਨੂੰ ਜ਼ਰੂਰੀ ਸੰਦੇਸ਼ ਦੇਣਗੇ। ਇਸ ਲਈ ਵੱਧ ਤੋਂ ਵੱਧ ਕਿਸਾਨ ਭਲਕੇ ਹੋਣ ਵਾਲੀ ਮਹਾਂਪੰਚਾਇਤ ਵਿਚ ਪਹੁੰਚਣ।