ਪੰਜਾਬ ਪੁਲਸ ''ਚ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਦੀ ਹੋਈ ਭਰਤੀ

ਪੰਜਾਬ ਪੁਲਸ ''ਚ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਦੀ ਹੋਈ ਭਰਤੀ

 ਬੀਤੇ ਦਿਨ ਪੰਜਾਬ ਸਰਕਾਰ ਵਲੋਂ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਆਰਥਿਕ ਮਦਦ ਅਤੇ ਗੁਰਪ੍ਰੀਤ ਕੌਰ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ ਸੀ।

ਗੁਰਪ੍ਰੀਤ ਕੌਰ ਨੇ ਕਿਹਾ ਕਿ ਅੱਜ ਦੇ ਦਿਨ ਦੀ ਖ਼ੁਸ਼ੀ ਹੋਰ ਵੀ ਦੁੱਗਣੀ ਹੋ ਜਾਂਦੀ, ਜੇਕਰ ਸ਼ੁਭਕਰਨ ਸਿੰਘ ਉਨ੍ਹਾਂ ਦੇ ਨਾਲ ਹੁੰਦਾ। ਗੁਰਪ੍ਰੀਤ ਕੌਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ, ਜਿਸ ਨੇ ਆਪਣੇ ਵਾਅਦੇ ਪੂਰੇ ਕੀਤੇ ਅਤੇ ਅਸੀਂ ਮੰਗ ਕਰਦੇ ਹਾਂ ਕਿ ਕਾਨੂੰਨੀ ਕਾਰਵਾਈ 'ਚ ਸਾਨੂੰ ਇਨਸਾਫ਼ ਦਿੱਤਾ ਜਾਵੇ।

        Image

ਗੁਰਪ੍ਰੀਤ ਕੌਰ ਨੇ ਕਿਹਾ ਕਿ ਭਰਾ ਦਾ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ। ਇਸ ਮੌਕੇ ਸ਼ੁਭਕਰਨ ਸਿੰਘ ਦੇ ਪਿਤਾ ਵੀ ਗੁਰਪ੍ਰੀਤ ਨਾਲ ਸਨ। ਦੱਸਣਯੋਗ ਹੈ ਕਿ ਖਨੌਰੀ ਬਾਰਡਰ 'ਤੇ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਬੀਤੇ ਦਿਨੀਂ ਮੁੱਖ ਮੰਤਰੀ ਮਾਨ ਨੇ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਅਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ ਸੀ।