ਹਰਿਆਣਾ-ਪੰਜਾਬ ਦੇ ਕਿਸਾਨਾਂ ਦਾ ਐਲਾਨ: 22 ਅਗਸਤ ਨੂੰ ਚੰਡੀਗੜ੍ਹ ਕਰਨਗੇ ਕੂਚ; ਮੁਆਵਜ਼ਾ ਨਾ ਮਿਲਣ ਕਾਰਨ ਹੜ੍ਹ ਪੀੜਤ ਪ੍ਰੇਸ਼ਾਨ

ਹਰਿਆਣਾ-ਪੰਜਾਬ ਦੇ ਕਿਸਾਨਾਂ ਦਾ ਐਲਾਨ: 22 ਅਗਸਤ ਨੂੰ ਚੰਡੀਗੜ੍ਹ ਕਰਨਗੇ ਕੂਚ; ਮੁਆਵਜ਼ਾ ਨਾ ਮਿਲਣ ਕਾਰਨ ਹੜ੍ਹ ਪੀੜਤ ਪ੍ਰੇਸ਼ਾਨ

ਹਰਿਆਣਾ ਅਤੇ ਪੰਜਾਬ ਦੀਆਂ 16 ਕਿਸਾਨ ਯੂਨੀਅਨਾਂ 22 ਅਗਸਤ ਨੂੰ ਚੰਡੀਗੜ੍ਹ ਵੱਲ ਮਾਰਚ ਕਰਨਗੀਆਂ। ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਦੇਣ ’ਤੇ ਯੂਨੀਅਨਾਂ ਗੁੱਸੇ ਵਿੱਚ ਹਨ। ਕਿਸਾਨਾਂ ਨੇ ਪਿੰਡ-ਪਿੰਡ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਜਾ ਰਹੀ ਹੈ। ਕਿਸਾਨ 22 ਅਗਸਤ ਨੂੰ ਸਵੇਰੇ 9 ਵਜੇ ਸ਼ੰਭੂ ਸਰਹੱਦ ਤੋਂ ਟਰੈਕਟਰ-ਟਰਾਲੀ ਲੈ ਕੇ ਚੰਡੀਗੜ੍ਹ ਲਈ ਰਵਾਨਾ ਹੋਣਗੇ।

ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਪ੍ਰਧਾਨ ਅਮਰਜੀਤ ਮੋਹਾਦੀ ਨੇ ਕਿਹਾ ਕਿ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹਾਂ ਨੇ ਬਹੁਤ ਤਬਾਹੀ ਕੀਤੀ ਹੈ। ਹਰਿਆਣਾ ਅਤੇ ਪੰਜਾਬ ਵਿੱਚ ਲੱਖਾਂ ਏਕੜ ਜ਼ਮੀਨ ’ਤੇ ਖੜ੍ਹੀ ਫਸਲ ਤਬਾਹ ਹੋ ਗਈ ਪਰ ਸਰਕਾਰ ਨੇ ਕਿਸਾਨਾਂ ਦੀ ਵੀ ਪ੍ਰਵਾਹ ਨਹੀਂ ਕੀਤੀ। ਅਜਿਹੇ 'ਚ ਕਿਸਾਨ ਹੁਣ 22 ਅਗਸਤ ਨੂੰ ਚੰਡੀਗੜ੍ਹ ਜਾਣਗੇ।