ਲਗਾਤਾਰ ਦੂਜੀ ਵਾਰ ਫ਼ਤਹਿਗੜ੍ਹ ਸਾਹਿਬ ਸੀਟ ''ਤੇ ਮੁੜ ਕਾਂਗਰਸ ਦਾ ਕਬਜ਼ਾ,ਜਿੱਤੇ ਡਾ. ਅਮਰ ਸਿੰਘ

ਲਗਾਤਾਰ ਦੂਜੀ ਵਾਰ ਫ਼ਤਹਿਗੜ੍ਹ ਸਾਹਿਬ ਸੀਟ ''ਤੇ ਮੁੜ ਕਾਂਗਰਸ ਦਾ ਕਬਜ਼ਾ,ਜਿੱਤੇ ਡਾ. ਅਮਰ ਸਿੰਘ

ਪੰਜਾਬ ਭਰ ਵਿਚ 1 ਜੂਨ ਨੂੰ ਲੋਕ ਸਭਾ ਚੋਣਾਂ 2024 ਹੋਈਆਂ ਸਨ, ਜਿਹਨਾਂ ਦੇ ਨਤੀਜਿਆਂ ਦਾ ਅੱਜ ਐਲਾਨ ਹੋ ਗਿਆ ਹੈ। ਲੋਕ ਸਭਾ ਚੋਣਾਂ ਦੀਆਂ 13 ਸੀਟਾਂ ਵਿਚੋਂ ਕਾਂਗਰਸ ਨੇ 7, 'ਆਪ' ਨੇ 3, ਅਕਾਲੀ ਦਲ ਨੇ 1, ਆਜ਼ਾਦ 2 ਸੀਟਾਂ ਹਾਸਲ ਕੀਤੀਆਂ ਹਨ। ਫ਼ਤਹਿਗੜ੍ਹ ਸਾਹਿਬ ਸੀਟ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਇਥੇ ਮੁੜ ਕਾਂਗਰਸ ਦਾ ਕਬਜ਼ਾ ਹੋ ਗਿਆ ਹੈ। ਕਾਂਗਰਸ ਦੇ ਡਾ. ਅਮਰ ਸਿੰਘ ਨੇ 332591 ਵੋਟਾਂ ਨਾਲ ਦੂਜੀ ਵਾਰ ਜਿੱਤ ਹਾਸਲ ਕੀਤੀ। ਜਦਕਿ 'ਆਪ' ਦੇ ਗੁਰਪ੍ਰੀਤ ਸਿੰਘ ਜੀਪੀ 298389 ਵੋਟਾਂ ਨਾਲ ਦੂਜਾ ਅਤੇ ਭਾਜਪਾ ਦੇ ਗੇਜਾ ਰਾਮ ਵਾਲਮੀਕਿ 127521 ਵੋਟਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। 

ਜ਼ਿਕਰਯੋਗ ਹੈ ਕਿ 1 ਜੂਨ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਕੁੱਲ 62.53 ਫ਼ੀਸਦੀ ਵੋਟਿੰਗ ਹੋਈ, ਜਿਸ ਵਿਚ ਬਸੀ ਪਠਾਣਾ 'ਚ 60.64 ਫ਼ੀਸਦੀ, ਫਤਹਿਗੜ੍ਹ ਸਾਹਿਬ ਵਿਚ 64.96 ਫ਼ੀਸਦੀ, ਅਮਲੋਹ ਵਿਚ 69.65 ਫ਼ੀਸਦੀ, ਖੰਨਾ ਵਿਚ 60.48 ਫ਼ੀਸਦੀ, ਸਮਰਾਲਾ ਵਿਚ 61.81 ਫ਼ੀਸਦੀ, ਸਾਹਨੇਵਾਲ ਵਿਚ 59.96 ਫ਼ੀਸਦੀ, ਪਇਲ (ਐੱਸ.ਸੀ) ਵਿਚ 62.37 ਫ਼ੀਸਦੀ, ਰਾਏਕੋਟ (ਐੱਸ.ਸੀ) ਵਿਚ 62.44 ਫ਼ੀਸਦੀ, ਅਮਰਗੜ੍ਹ ਵਿਚ 63.08 ਫ਼ੀਸਦੀ ਵੋਟਿੰਗ ਹੋਈ ਹੈ।

ਫ਼ਤਹਿਗੜ੍ਹ ਸਾਹਿਬ ਹਲਕੇ ਤੋਂ ਐਲਾਨੇ ਉਮੀਦਵਾਰ 
ਫ਼ਤਹਿਗੜ੍ਹ ਸਾਹਿਬ ਹਲਕੇ ਤੋਂ ਵੱਡੀਆਂ ਪਾਰਟੀਆਂ ਦੇ ਉਮੀਦਵਾਰ ਐਲਾਨੇ ਗਏ ਸਨ, ਜਿਹਨਾਂ ਦੀ ਕਿਸਮਤ ਦਾ ਫ਼ੈਸਲਾ ਅੱਜ ਹੋਣ ਜਾ ਰਿਹਾ ਹੈ। ਦੱਸ ਦੇਈਏ ਕਿ ਕਾਂਗਰਸ ਪਾਰਟੀ ਨੇ ਇਸ ਵਾਰ ਫਿਰ ਤੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਅਮਰ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਸੀ। ਇਸ ਹਲਕੇ ਵਿਚ 'ਆਪ' ਨੇ ਗੁਰਪ੍ਰੀਤ ਸਿੰਘ ਜੀ. ਪੀ., ਭਾਜਪਾ ਨੇ ਗੇਜਾ ਰਾਮ ਵਾਲਮੀਕਿ, ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਬਿਕਰਮਜੀਤ ਸਿੰਘ ਖਾਲਸਾ ਅਤੇ ਬਸਪਾ ਨੇ ਕੁਲਵੰਤ ਸਿੰਘ ਮਹਿਤੋਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ।

ਸ਼ਹੀਦਾਂ ਦੀ ਧਰਦੀ ਦੇ ਨਾਂ ਤੋਂ ਮਸ਼ਹੂਰ ਹੈ ਫ਼ਤਹਿਗੜ੍ਹ ਸਾਹਿਬ
ਸਿੱਖ ਇਤਿਹਾਸ ਵਿੱਚ ਫ਼ਤਹਿਗੜ੍ਹ ਸਾਹਿਬ ਦਾ ਵਿਸ਼ੇਸ਼ ਮਹੱਤਵ ਹੈ। ਇਹ ਸ਼ਹਿਰ ਸਰਹਿੰਦ ਤੋਂ ਲਗਭਗ 5 ਕਿਲੋਮੀਟਰ ਉੱਤਰ ਵੱਲ ਸਥਿਤ ਹੈ। ਫ਼ਤਹਿਗੜ੍ਹ ਸਾਹਿਬ ਦਾ ਨਾਂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪੁੱਤਰ ਫ਼ਤਿਹ ਸਿੰਘ ਦੇ ਨਾਂ 'ਤੇ ਰੱਖਿਆ ਗਿਆ ਹੈ। ਫ਼ਤਹਿ ਸਿੰਘ ਨੂੰ ਉਸ ਦੇ ਭਰਾ ਜ਼ੋਰਾਵਰ ਸਿੰਘ ਦੇ ਨਾਲ ਕੰਧ 'ਚ ਚਿਣਵਾ ਦਿੱਤਾ ਗਿਆ ਸੀ। ਉਸ ਸਮੇਂ ਫ਼ਤਹਿ ਸਿੰਘ ਦੀ ਉਮਰ 7 ਸਾਲ ਅਤੇ ਜ਼ੋਰਾਵਰ ਸਿੰਘ ਦੀ ਉਮਰ 9 ਸਾਲ ਸੀ। ਦੱਸ ਦੇਈਏ ਕਿ ਜਲੰਧਰ, ਹੁਸ਼ਿਆਰਪੁਰ ਤੇ ਫਰੀਦਕੋਟ ਵਾਂਗ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਰਾਖਵੀਂ ਸੀਟ ਹੈ। ਇਹ ਸੀਟ 2008 ਵਿੱਚ ਵਿਧਾਨ ਸਭਾ ਅਤੇ ਸੰਸਦੀ ਚੋਣਾਂ ਦੀ ਹੱਦਬੰਦੀ ਤੋਂ ਬਾਅਦ ਹੋਂਦ ਵਿੱਚ ਆਈ ਸੀ।