- Updated: November 12, 2026 10:55 AM
ਫਾਜ਼ਿਲਕਾ ਦੇ ਸਲੇਮਸ਼ਾਹ ਰੇਲਵੇ ਕਰਾਸਿੰਗ ਨੇੜੇ ਗੋਲੀਬਾਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਮੋਟਰਸਾਈਕਲ ਸਵਾਰ ਇਕ ਅਣਪਛਾਤੇ ਹਮਲਾਵਰ ਨੇ ਇਕ ਨੌਜਵਾਨ 'ਤੇ ਤਾੜ-ਤਾੜ ਗੋਲੀਆਂ ਚਲਾ ਦਿੱਤੀਆਂ। ਹਮਲੇ ਕਾਰਨ ਜ਼ਖਮੀ ਹੋਏ ਨੌਜਵਾਨ ਦੀ ਪਚਾਣ ਜਤਿੰਦਰ ਸਿੰਘ ਜੱਗੀ ਵਜੋਂ ਹੋਈ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਦੱਸ ਦੇਈਏ ਕਿ ਇਲਾਕੇ ਵਿਚ ਹੋਈ ਇਸ ਫਾਇਰਿੰਗ ਦੀ ਘਟਨਾ ਨਾਲ ਸਨਸਨੀ ਫੈਲ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਗੋਲੀ ਲੱਗਣ ਕਾਰਨ ਜਤਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਦਾ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਜਾਰੀ ਹੈ। ਡਾਕਟਰਾਂ ਨੇ ਇਸ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਉੱਚ ਕੇਂਦਰ ਵਿਚ ਰੈਫ਼ਰ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਸ ਮੌਕੇ 'ਤੇ ਪਹੁੰਚ ਗਈ।
ਇਸ ਮਾਮਲੇ ਦੀ ਜਾਂਚ ਕਰਦੇ ਹੋਏ ਪੁਲਸ ਨੇ ਹਮਲਾਵਰ ਦੀ ਪਛਾਣ ਕਰਨ ਅਤੇ ਗੋਲੀਬਾਰੀ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਘਟਨਾ ਵਾਲੀ ਥਾਂ 'ਤੇ ਲੱਗੇ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ। ਪੁਲਸ ਨੇ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ। ਮਿਲੀ ਜਾਣਕਾਰੀ ਮੁਤਾਬਕ ਜ਼ਖ਼ਮੀ ਨੌਜਵਾਨ ਦੇ ਸਿਰ ਅਤੇ ਢਿੱਡ ਵਿਚ ਗੋਲੀਆਂ ਲੱਗੀਆਂ ਹਨ।