ਪੁਲਿਸ ਨੇ ਝਾਰਖੰਡ ਤੋਂ 66 ਕਿਲੋ ਅਫੀਮ ਰਿਕਵਰੀ ਦੇ ਮਾਮਲੇ ’ਚ ਮਾਸਟਰਮਾਈਂਡ ਨੂੰ ਕੀਤਾ ਕਾਬੂ

ਪੁਲਿਸ ਨੇ ਝਾਰਖੰਡ ਤੋਂ 66 ਕਿਲੋ ਅਫੀਮ ਰਿਕਵਰੀ ਦੇ ਮਾਮਲੇ ’ਚ ਮਾਸਟਰਮਾਈਂਡ ਨੂੰ ਕੀਤਾ ਕਾਬੂ

ਫਾਜ਼ਿਲਕਾ ਪੁਲਿਸ ਵੱਲੋਂ ਪਿਛਲੇ ਦਿਨੀਂ 66 ਕਿਲੋਗ੍ਰਾਮ ਅਫ਼ੀਮ ਦੀ ਵੱਡੀ ਰਿਕਵਰੀ ਕਰਕੇ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਸੀ। ਜਿਸ ’ਤੇ ਮੁੱਕਦਮਾ ਨੰਬਰ 71 ਮਿਤੀ 26-06-2024 ਜੁਰਮ 18,27(ਏ)/61/85 ਐਨ ਡੀ ਪੀ ਐਸ ਐਕਟ ਥਾਣਾ ਖੂਈਆਂ ਸਰਵਰ ਦਰਜ ਰਜਿਸਟਰ ਕਰਕੇ ਕਰਵਾਈ ਅਮਲ ’ਚ ਲਿਆਂਦੀ ਜਾ ਰਹੀ ਸੀ। ਜਿਸ ’ਚ ਦੋ ਦੋਸ਼ੀਆਂ ਨੂੰ ਮੌਕਾ ’ਤੇ ਕਾਬੂ ਕੀਤਾ ਗਿਆ ਸੀ, ਜਦਕਿ ਇਸ ਮੁੱਕਦਮਾ ’ਚ ਨਾਮਜ਼ਦ ਹਰ ਦੋਸ਼ੀਆਂ ਨੂੰ ਕਾਬੂ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ।

ਇਸ ਮਾਮਲੇ ’ਚ ਫਾਜ਼ਿਲਕਾ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਇਸ ਕੇਸ ਵਿਚ ਮਾਸਟਰ ਮਾਈਂਡ ਕਮਲ ਖ਼ਾਨ ਜੋ ਕਿ ਝਾਰਖੰਡ ਦਾ ਰਹਿਣ ਵਾਲਾ ਹੈ ਅਤੇ ਉੱਥੋਂ ਟਰੱਕਾਂ ’ਚ ਅਫ਼ੀਮ ਲੋੜ ਕਰਵਾ ਕੇ ਪੰਜਾਬ ਭੇਜਦਾ ਸੀ। ਜਿਸਨੂੰ ਫੜਨ ਲਈ ਫਾਜ਼ਿਲਕਾ ਪੁਲਿਸ ਦੀ ਸਪੈਸ਼ਲ ਟੀਮ ਪਿਛਲੇ ਕੁਝ ਦਿਨਾਂ ਤੋਂ ਝਾਰਖੰਡ ਜਾ ਕੇ ਉਸ ਬਾਰੇ ਖੂਫੀਆ ਸੋਰਸ ਲਾ ਕੇ ਫੜਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਸੀ, ਜਿਸ ’ਚ ਕਾਮਯਾਬੀ ਹਾਸਲ ਕੀਤੀ ਗਈ ਹੈ। ਫੜੇ ਗਏ ਦੋਸ਼ੀ ਦੀ ਪ੍ਰਾਪਰਟੀ ਅਤੇ ਇਸਦੇ ਪੰਜਾਬ ’ਚ ਲਿੰਕ ਬਾਰੇ ਪੜਤਾਲ ਕੀਤੀ ਜਾ ਰਹੀ ਹੈ। ਆਉਣ ਵਾਲੇ ਸਮੇਂ ’ਚ ਇਸ ਕੇਸ ’ਚ ਹੋਰ ਵੀ ਡੂੰਘਾਈ ਨਾਲ ਤਫਤੀਸ਼ ਕਰਕੇ ਹੋਰ ਵੀ ਅਫ਼ੀਮ ਦੇ ਤਸਕਰਾਂ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਜਾਵੇਗਾ।