- Updated: July 16, 2026 07:00 PM
ਥਾਣਾ ਹੈਬੋਵਾਲ ਦੀ ਪੁਲਸ ਨੇ ਅਫ਼ੀਮ ਦੀ ਸਪਲਾਈ ਕਰਨ ਜਾ ਰਹੀ ਮਹਿਲਾ ਨਸ਼ਾ ਸਮੱਗਲਰ ਨੂੰ ਕਾਬੂ ਕਰ ਲਿਆ ਹੈ। ਪੁਲਸ ਨੇ ਮੁਲਜ਼ਮ ਕੋਲੋਂ 1 ਕਿਲੋ 100 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਨਸ਼ਾ ਸਮੱਗਲਿੰਗ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਪਰਮਜੀਤ ਕੌਰ ਪਤਨੀ ਹੀਰਾ ਸਿੰਘ ਵਜੋਂ ਕੀਤੀ ਹੈ। ਮੁਲਜ਼ਮ ਨੂੰ ਕੋਰਟ ’ਚ ਪੇਸ਼ ਕਰ ਕੇ ਰਿਮਾਂਡ ’ਤੇ ਲਿਆ ਗਿਆ ਹੈ।
ਸਬ ਇੰਸ. ਤਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਸ਼ਿਵ ਸ਼ਕਤੀ ਕਾਲੋਨੀ ਕੋਲ ਨਾਕਾਬੰਦੀ ਕਰ ਕੇ ਚੈਕਿੰਗ ਕਰ ਰਹੀ ਸੀ ਤਾਂ ਉਕਤ ਮੁਲਜ਼ਮ ਮਹਿਲਾ ਪੈਦਲ ਹੀ ਆ ਰਹੀ ਸੀ। ਮੁਲਜ਼ਮ ਪੁਲਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗੀ ਤਾਂ ਸ਼ੱਕ ਹੋਣ ’ਤੇ ਉਸ ਨੂੰ ਫੜ ਕੇ ਸਾਮਾਨ ਦੀ ਤਲਾਸ਼ੀ ਲਈ ਗਈ। ਮੁਲਜ਼ਮ ਕੋਲੋਂ ਅਫ਼ੀਮ ਦੀ ਖੇਪ ਬਰਾਮਦ ਕੀਤੀ ਗਈ। ਮੁਲਜ਼ਮ ਕੋਲੋਂ ਪੁੱਛਗਿੱਛ ਕਰ ਕੇ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਅਫ਼ੀਮ ਕਿਥੋਂ ਲਿਆ ਕੇ ਕਿਹੜੇ ਇਲਾਕਿਆਂ ’ਚ ਸਪਲਾਈ ਕਰਦੀ ਸੀ। ਮੁਲਜ਼ਮ ਦੇ ਸਾਥੀਆਂ ਬਾਰੇ ਵੀ ਪਤਾ ਲਗਾਇਆ ਜਾ ਰਿਹਾ ਹੈ।