ਭਾਰਤੀ ਪਹਿਲਵਾਨਾਂ ਨੇ WFI ਮੁਖੀ ਬ੍ਰਿਜਭੂਸ਼ਣ ਸਿੰਘ ਖਿਲਾਫ ਸੜਕਾਂ ‘ਤੇ ਪ੍ਰਦਰਸ਼ਨ ਕੀਤਾ ਖਤਮ,ਹੁਣ ਅਦਾਲਤ ‘ਚ ਹੋਵੇਗੀ ਪਹਿਲਵਾਨਾਂ ਦੀ ਲੜਾਈ

ਭਾਰਤੀ ਪਹਿਲਵਾਨਾਂ ਨੇ WFI ਮੁਖੀ ਬ੍ਰਿਜਭੂਸ਼ਣ ਸਿੰਘ ਖਿਲਾਫ ਸੜਕਾਂ ‘ਤੇ ਪ੍ਰਦਰਸ਼ਨ ਕੀਤਾ ਖਤਮ,ਹੁਣ ਅਦਾਲਤ ‘ਚ ਹੋਵੇਗੀ ਪਹਿਲਵਾਨਾਂ ਦੀ ਲੜਾਈ

ਭਾਰਤ ਦੀਆਂ ਚੋਟੀ ਦੀਆਂ ਕੁਝ ਅੰਤਰਰਾਸ਼ਟਰੀ ਰੈਂਕਿੰਗ ਵਾਲੀਆਂ ਮਹਿਲਾ ਪਹਿਲਵਾਨਾਂ ਨੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ, ਜੋ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਸਨ, 'ਤੇ ਜਿਣਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਇਸ ਦੇ ਨਾਲ ਹੀ ਬ੍ਰਿਜ ਭੂਸ਼ਣ ਖ਼ਿਲਾਫ਼ ਕੇਸ ਦਰਜ ਕਰਨ ਅਤੇ ਫਿਰ ਉਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਿਛਲੇ 5 ਮਹੀਨਿਆਂ ਤੋਂ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਸੀ। ਪ੍ਰਦਰਸ਼ਨਕਾਰੀ ਭਾਰਤੀ ਪਹਿਲਵਾਨਾਂ ਨੇ ਐਤਵਾਰ ਨੂੰ WFI ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਆਪਣਾ ਅੰਦੋਲਨ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ।

ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਨੇ ਟਵੀਟ ‘ਚ ਲਿਖਿਆ, ‘7 ਜੂਨ ਨੂੰ ਸਰਕਾਰ ਨਾਲ ਗੱਲਬਾਤ ਹੋਈ। ਸਰਕਾਰ ਨੇ ਪਹਿਲਵਾਨਾਂ ਨਾਲ ਕੀਤੇ ਵਾਅਦੇ ‘ਤੇ ਚੱਲਦਿਆਂ ਮਹਿਲਾ ਕੁਸ਼ਤੀ ਖਿਡਾਰਨਾਂ ਵੱਲੋਂ ਔਰਤਾਂ ਨਾਲ ਛੇੜਛਾੜ ਅਤੇ ਜਿਨਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ ਦੇ ਮਾਮਲੇ ‘ਚ ਐੱਫ.ਆਈ.ਆਰ. ਦਰਜ ਕੀਤੀ। ਦਿੱਲੀ ਪੁਲਿਸ ਨੇ ਜਾਂਚ ਪੂਰੀ ਕਰਕੇ 15 ਜੂਨ ਨੂੰ ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਪਹਿਲਵਾਨਾਂ ਦੀ ਕਾਨੂੰਨੀ ਲੜਾਈ ਇਨਸਾਫ਼ ਮਿਲਣ ਤੱਕ ਸੜਕ ’ਤੇ ਆਉਣ ਦੀ ਬਜਾਏ ਅਦਾਲਤ ਵਿੱਚ ਜਾਰੀ ਰਹੇਗੀ। ਉਨ੍ਹਾਂ ਅੱਗੇ ਕਿਹਾ, “ਕੁਸ਼ਤੀ ਸੰਘ ਦੇ ਸੁਧਾਰ ਦੇ ਸਬੰਧ ਵਿੱਚ ਵਾਅਦੇ ਅਨੁਸਾਰ ਨਵੀਂ ਕੁਸ਼ਤੀ ਸੰਘ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਚੋਣ 11 ਜੁਲਾਈ ਨੂੰ ਹੋਣੀ ਹੈ। ਸਰਕਾਰ ਵੱਲੋਂ ਕੀਤੇ ਵਾਅਦੇ ਲਾਗੂ ਹੋਣ ਦੀ ਉਡੀਕ ਕੀਤੀ ਜਾਵੇਗੀ। ” ਇਸ ਦੇ ਨਾਲ ਹੀ ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਨੇ ਸੋਸ਼ਲ ਮੀਡੀਆ ਤੋਂ ਕੁਝ ਦਿਨਾਂ ਲਈ ਬ੍ਰੇਕ ਲੈ ਲਿਆ ਹੈ, ਜਿਸ ਦੀ ਜਾਣਕਾਰੀ ਦੋਵਾਂ ਨੇ ਆਪਣੇ ਟਵੀਟ ਰਾਹੀਂ ਦਿੱਤੀ ਹੈ।