ਵੱਡੀ ਖ਼ਬਰ: WFI ਮੁਖੀ ਖ਼ਿਲਾਫ਼ POCSO ਸਣੇ 2 ਮਾਮਲੇ ਦਰਜ,ਪਹਿਲਵਾਨਾਂ ਦੇ ਸੰਘਰਸ਼ ਦਾ ਅਸਰ

ਵੱਡੀ ਖ਼ਬਰ: WFI ਮੁਖੀ ਖ਼ਿਲਾਫ਼ POCSO ਸਣੇ 2 ਮਾਮਲੇ ਦਰਜ,ਪਹਿਲਵਾਨਾਂ ਦੇ ਸੰਘਰਸ਼ ਦਾ ਅਸਰ

ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ਦੇ ਮਾਮਲੇ 'ਚ ਹੁਣ ਦਿੱਲੀ ਪੁਲਸ ਨੇ ਵੱਡਾ ਐਕਸ਼ਨ ਲਿਆ ਹੈ। ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੁਖੀ ਬ੍ਰਿਜਭੂਸ਼ਣ ਸ਼ਰਣ ਸਿੰਘ ਦੇ ਖ਼ਿਲਾਫਞ 2 FIR ਦਰਜ ਕੀਤੀਆਂ ਗਈਆਂ ਹਨ।

                    Image

ਦਿੱਲੀ ਪੁਲਸ ਨੇ ਬ੍ਰਿਜਭੂਸ਼ਣ ਖ਼ਿਲਾਫ਼ ਪੋਕਸੋ ਐਕਟ ਅਤੇ ਛੇੜਖਾਨੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤੀ ਹੈ। ਦੱਸ ਦੇਈਏ ਕਿ ਮਹਿਲਾ ਪਹਿਲਵਾਨਾਂ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਬ੍ਰਿਜਭੂਸ਼ਣ ਸ਼ਰਣ ਸਿੰਘ 'ਤੇ ਐੱਫ.ਆਈ.ਆਰ. ਦਰਜ ਕਰਨ 'ਤੇ ਸਹਿਮਤੀ ਜਤਾਈ ਸੀ।

                    Image

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀ.ਸੀ.ਪੀ. ਪ੍ਰਣਵ ਤਾਇਲ ਨੇ ਦੱਸਿਆ ਕਿ WFI ਦੇ ਮੁਖੀ ਬ੍ਰਿਜ ਬ੍ਰਿਜਭੂਸ਼ਣ ਸ਼ਰਨ ਸਿੰਘ ਵਿਰੁੱਧ ਮਹਿਲਾ ਪਹਿਲਵਾਨਾਂ ਦੀਆਂ ਸ਼ਿਕਾਇਤਾਂ 'ਤੇ ਕਨਾਟ ਪਲੇਸ ਪੁਲਸ ਸਟੇਸ਼ਨ ਵਿਚ 2 FIR ਦਰਜ ਕੀਤੀਆਂ ਗਈਆਂ ਹਨ।