ਬਠਿੰਡਾ ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ''ਚ ਲੱਗੀ ਭਿਆਨਕ ਅੱਗ, ਚਾਰੇ ਪਾਸੇ ਛਾਇਆ ਧੂੰਆਂ

ਬਠਿੰਡਾ ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ''ਚ ਲੱਗੀ ਭਿਆਨਕ ਅੱਗ, ਚਾਰੇ ਪਾਸੇ ਛਾਇਆ ਧੂੰਆਂ

ਰਾਮਾ ਮੰਡੀ ਦੇ ਨਜ਼ਦੀਕ ਲੱਗੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਪੈਟਰੋ ਕੈਮੀਕਲ ਪਲਾਂਟ 'ਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਰਿਫਾਇਨਰੀ ਦੀਆ 10 ਅੱਗ ਬੁਝਾਊ ਟੀਮਾਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਜਾਣਕਾਰੀ ਮੁਤਾਬਕ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਬਠਿੰਡਾ ਦੇ ਕਰੈਕਰ ਯੂਨਿਟ ਦੇ ਤੇਲ ਪੰਪ ਨੇੜੇ ਅੱਜ ਸਵੇਰੇ ਤੇਲ ਲੀਕ ਹੋਣ ਕਾਰਨ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਐੱਚ. ਐੱਮ. ਈ. ਐੱਲ.  ਦੀ ਐਮਰਜੈਂਸੀ ਟੀਮ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। 

ਇਸ ਘਟਨਾ ਦੀ ਸੂਚਨਾ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਦਿੱਤੀ ਗਈ। ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਅੱਗ ਸਥਾਨਕ ਤੌਰ 'ਤੇ ਲੱਗੀ ਹੈ ਅਤੇ ਠੋਸ ਕੋਸ਼ਿਸ਼ਾਂ ਤੋਂ ਬਾਅਦ ਕਾਬੂ ਪਾ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਤੇਲ ਦੇ ਛਿੱਟੇ ਤੋਂ ਸੰਘਣਾ ਧੂੰਆਂ ਨਿਕਲਿਆ। ਫਿਲਹਾਲ ਯੂਨਿਟ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਰੱਖ-ਰਖਾਅ ਦੀ ਟੀਮ ਮੁਰੰਮਤ ਦਾ ਕੰਮ ਕਰ ਰਹੀ ਹੈ ਅਤੇ ਹੋਰ ਯੂਨਿਟਾਂ 'ਤੇ ਇਸ ਦਾ ਕੋਈ ਪ੍ਰਭਾਵ ਨਹੀਂ ਪਿਆ।