- Updated: June 03, 2026 01:37 PM
ਦਿੱਲੀ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਮਾਲਵੀਨਗਰ ਸਥਿਤ ਲੇਮਨ ਗ੍ਰੀਨ ਰੈਸਟੋਰੈਂਟ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਕਰੀਬ 21 ਲੋਕਾਂ ਦੀ ਮੌਤ ਹੋ ਗਈ, ਜਦਕਿ ਕਰੀਬ 37 ਲੋਕਾਂ ਨੂੰ ਰੈਸਕਿਊ ਕੀਤਾ ਜਾ ਚੁਕਿਆ ਹੈ। ਮ੍ਰਿਤਕਾਂ ਵਿੱਚ ਕਈ ਵਿਦੇਸ਼ੀ ਲੋਕ ਵੀ ਸ਼ਾਮਿਲ ਦੱਸੇ ਜਾ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੰਦਭਾਗੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ।