ਗੁਰਪੁਰਬ ਮੌਕੇ ਅਲੌਕਿਕ ਆਤਿਸ਼ਬਾਜ਼ੀ ਹੋਈ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ। 

ਗੁਰਪੁਰਬ ਮੌਕੇ ਅਲੌਕਿਕ ਆਤਿਸ਼ਬਾਜ਼ੀ ਹੋਈ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ। 

ਸਿੱਖ ਕੌਮ ਦੇ ਬਾਨੀ ਅਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸ਼ਾਮ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ।ਇਸ ਤੋਂ ਇਲਾਵਾ ਸਰੋਵਰ ਦੇ ਕੰਢੇ ’ਤੇ ਸੰਗਤ ਵਲੋਂ ਮਨਮੋਹਕ ਦੀਪਮਾਲਾ ਕੀਤੀ ਗਈ ਅਤੇ ਸ਼ਾਮ ਨੂੰ ਰਹਿਰਾਸ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਹੋਈ। ਆਤਿਸ਼ਬਾਜ਼ੀ ਸ਼ੁਰੂ ਹੁੰਦੇ ਹੀ ਸ਼ਰਧਾਲੂਆਂ ਨੇ ਇਨ੍ਹਾਂ ਪਲਾਂ ਨੂੰ ਅਪਣੇ ਮੋਬਾਈਲਾਂ 'ਚ ਕੈਦ ਕਰ ਲਿਆ। ਸੰਗਤਾਂ ਨੇ ਕਿਹਾ ਕਿ ਉਹ ਸੁੰਦਰ ਆਤਿਸ਼ਬਾਜ਼ੀ ਦੇ ਨਜ਼ਾਰੇ ਦੇਖ ਕੇ ਬਹੁਤ ਖੁਸ਼ ਹੋਏ।

                    Image

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਦੁਨੀਆਂ ਭਰ ਵਿਚ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਆਤਿਸ਼ਬਾਜ਼ੀ ਹੋਈ, ਉਥੇ ਹੀ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ ਸਜਾਏ ਗਏ ਅਤੇ ਸੁੰਦਰ ਦੀਪਮਾਲਾ ਕੀਤੀ ਗਈ ਹੈ।

ਇਸ ਮੌਕੇ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਚ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ।