ਅੰਮ੍ਰਿਤਸਰ ’ਚ ਫਤਾਹਪੁਰ ਇਲਾਕੇ ਵਿਚ10-12 ਹਮਲਾਵਰਾਂ ਨੇ ਚਲਾਈਆਂ ਗੋਲ਼ੀਆਂ। 

ਅੰਮ੍ਰਿਤਸਰ ’ਚ ਫਤਾਹਪੁਰ ਇਲਾਕੇ ਵਿਚ10-12 ਹਮਲਾਵਰਾਂ ਨੇ ਚਲਾਈਆਂ ਗੋਲ਼ੀਆਂ। 

ਅੰਮ੍ਰਿਤਸਰ ਦੇ ਫਤਾਹਪੁਰ ਇਲਾਕੇ ਵਿਚ 10 ਤੋਂ 12 ਲੋਕਾਂ ਨੇ ਇਕ ਸਬਜੀ ਵਿਕਰੇਤਾ ’ਤੇ ਹਮਲਾ ਕਰਕੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਨੌਜਵਾਨ ’ਤੇ ਗੋਲ਼ੀਆਂ ਚਲਾਉਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਉਕਤ ਵਾਰਦਾਤ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ। ਉਧਰ ਥਾਣਾ ਇਸਲਾਮਾਬਾਦ ਦੇ ਅਧੀਨ ਆਉਂਦੀ ਚੌੰਕੀ ਫਤਾਹਪੁਰ ਦੀ ਪੁਲਸ ਵਲੋਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਵਲੋਂ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰੇ ਖੰਘਾਲੇ ਜਾਣ ਦੀ ਗੱਲ ਆਖੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਸ਼ਨਾਖਤ ਕਰਕੇ ਸਖ਼ਤ ਕਾਰਵਾਈ ਕੀਤੀ ਜਾ ਸਕੇ।