- Updated: January 09, 2025 03:38 PM
ਤਰਨਤਾਰਨ ਤੋਂ ਤੜਕਸਾਰ ਵੱਡੀ ਵਾਰਦਾਤ ਸਾਹਮਣੇ ਆਈ ਹੈ। ਜਿਥੇ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਦੇ ਘਰ ਦੇ ਬਾਹਰ ਫਾਇਰਿੰਗ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਇਹ ਫਾਇਰਿੰਗ ਕਰੀਬ ਅੱਧਾ ਦਰਜਨ ਰੋਂਦ ਘਰ ਦੇ ਬਾਹਰ ਕੀਤੀ ਗਈ ਹੈ, ਜਿਸ ਦੇ ਨਿਸ਼ਾਨ ਘਰ ਦੇ ਗੇਟ 'ਤੇ ਵੀ ਹਨ।
ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸਹਿਮ ਭਰਿਆ ਮਾਹੌਲ ਪਾਇਆ ਜਾ ਰਿਹਾ ਹੈ। ਅਸ਼ਵਨੀ ਕੁਮਾਰ ਕੁੱਕੂ ਨੇ ਦੱਸਿਆ ਕਿ ਬੀਤੇ ਮਹੀਨਿਆਂ ਤੋਂ ਉਸ ਨੂੰ ਇਕ ਕਰੋੜ ਫਿਰੌਤੀ ਦੀ ਕਾਲ ਆ ਰਹੀ ਹੈ। ਫੋਨ ਕਰਨ ਵਾਲਿਆਂ ਨੇ ਆਪਣੇ ਆਪ ਨੂੰ ਖਾਲਿਸਤਾਨ ਸਮਰਥਕ ਦੱਸਿਆ ਸੀ । ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਜਾਣੋ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਪੁਲਸ ਵੱਲੋਂ ਇਸ ਮਾਮਲੇ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।