- Updated: April 04, 2024 07:45 PM
ਮਾਨਸਾ ਸ਼ਹਿਰ ਵਿਚ ਇਕ ਮੈਡੀਕਲ ਸਟੋਰ ’ਤੇ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ। ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ।

ਮੈਡੀਕਲ ਸਟੋਰ ਦੇ ਮਾਲਕ ਨੇ ਦੱਸਿਆ ਕਿ ਉਹ ਆਪਣੇ ਘਰ ਖਾਣਾ ਖਾਣ ਗਿਆ ਸੀ ਤਾਂ ਉਸ ਦੀ ਦੁਕਾਨ ਦੇ ਪਿੱਛੇ ਤੋਂ ਮੋਟਰਸਾਈਕਲ ਸਵਾਰ ਦੋ ਵਿਅਕਤੀ ਆਏ ਅਤੇ ਉਨ੍ਹਾਂ ਨੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਨਾਕਾਮ ਰਹੇ ਪਰ ਮੁਲਜ਼ਮਾਂ ਨੇ ਇਕ ਹੋਰ ਮੈਡੀਕਲ ਸਟੋਰ 'ਤੇ 4 ਤੋਂ 5 ਗੋਲੀਆਂ ਚਲਾਈਆਂ |
ਮਾਨਸਾ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪੁੱਜੇ। ਮਾਨਸਾ ਸਿਟੀ 2 ਦੇ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਨੇ ਮੈਡੀਕਲ ਸਟੋਰ ਦੀਆਂ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਮਾਨਸਾ ਮੈਡੀਕਲ ਸਟੋਰ ਦੇ ਬਾਹਰ ਫਾਇਰਿੰਗ ਕੀਤੀ ਅਤੇ ਸ਼ੀਸ਼ੇ ਟੁੱਟ ਗਏ। ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਅਤੇ ਉਹ ਜਾਂਚ ਕਰ ਰਹੇ ਹਨ ਅਤੇ ਜਲਦੀ ਹੀ ਇਨ੍ਹਾਂ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।