- Updated: December 22, 2023 12:09 PM
ਮੋਗਾ ਦੇ ਸਿੰਘਾਵਾਲਾ ਨੇੜੇ ਬਰਾਤ ਲਈ ਬੁੱਕ ਕੀਤੀ ਕਾਰ ਦੇ ਡਰਾਈਵਰ ਨੂੰ ਗੋਲੀ ਮਾਰ ਦਿਤੀ ਗਈ। ਕਾਰ ਚਾਲਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਸ ਨੂੰ ਡੀਐਮਸੀ ਰੈਫਰ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਹੀ ਦੋ ਦਿਨ ਪਹਿਲਾਂ ਵਿਆਹ ਲਈ ਡੋਲੀ ਵਾਲੀ ਕਾਰ ਬੁੱਕ ਕਰਵਾਈ ਸੀ।
ਇਸ ਦੌਰਾਨ ਅੱਜ ਡਰਾਈਵਰ ਨਵਦੀਪ ਸਿੰਘ ਕਾਰ ਬੁੱਕ ਕਰਵਾਉਣ ਵਾਲੇ ਵਿਅਕਤੀਆਂ ਨਾਲ ਬਾਘਾਪੁਰਾਣਾ ਵੱਲ ਜਾ ਰਿਹਾ ਸੀ ਤਾਂ ਰਸਤੇ ਵਿਚ ਸਿੰਘਾ ਵਾਲਾ ਨੇੜੇ ਕਾਰ ਵਿਚ ਸਵਾਰ ਵਿਅਕਤੀਆਂ ਵਲੋਂ ਡਵਾਈਵਰ ’ਤੇ ਗੋਲੀ ਚਲਾ ਦਿਤੀ ਗਈ।
ਦਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਨੂੰ ਦੋ ਗੋਲੀਆਂ ਲੱਗੀਆਂ ਹਨ, ਉਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਤੋਂ ਲੁਧਿਆਣਾ ਰੈਫਰ ਕਰ ਦਿਤਾ ਗਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।