36 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਪਹਿਲਾ ਬੈਚ ਸਿੰਗਾਪੁਰ ਰਵਾਨਾ, ਸੀਐੱਮ ਮਾਨ ਨੇ ਦਿੱਤੀ ਹਰੀ ਝੰਡੀ

36 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਪਹਿਲਾ ਬੈਚ ਸਿੰਗਾਪੁਰ ਰਵਾਨਾ, ਸੀਐੱਮ ਮਾਨ ਨੇ ਦਿੱਤੀ ਹਰੀ ਝੰਡੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ 36 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਪੇਸ਼ੇਵਰ ਸਿਖਲਾਈ ਲਈ ਸਿੰਗਾਪੁਰ ਦੀ ਯਾਤਰਾ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪ੍ਰਿੰਸੀਪਲ 6 ਤੋਂ 10 ਫਰਵਰੀ ਤਕ ਸਿੰਗਾਪੁਰ ਵਿੱਚ ਹੋਣ ਵਾਲੇ ਪ੍ਰੋਫੈਸ਼ਨਲ ਟੀਚਰ ਟਰੇਨਿੰਗ ਸੈਮੀਨਾਰ 'ਚ ਸ਼ਾਮਲ ਹੋਣਗੇ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਗਾਰੰਟੀ ਦਿੱਤੀ ਸੀ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਜਾਵੇਗਾ।

ਸੀਐੱਮ ਮਾਨ ਨੇ ਕਿਹਾ ਕਿ ਅੱਜ ਦੀ ਸਵੇਰ ਪੰਜਾਬ ਦੇ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਵਾਲੀ ਸਵੇਰ ਹੈ। ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ Teachers Training ਲੈਣ ਲਈ ਸਿੰਘਾਪੁਰ ਜਾਣਗੇ। ਉੱਥੋਂ ਵਾਪਸ ਆਉਣ 'ਤੇ ਪੜ੍ਹਾਉਣ ਦੀ ਉੱਚ ਵਿਧੀ ਦੇ ਤਜ਼ਰਬੇ ਬਾਕੀ ਅਧਿਆਪਕਾਂ ਤੇ ਬੱਚਿਆਂ ਨਾਲ਼ ਸਾਂਝੇ ਕੀਤੇ ਜਾਣਗੇ।