- Updated: November 28, 2026 01:32 PM
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਹੋਣ ਤੋਂ ਬਾਅਦ ਅੱਜ ਪਹਿਲੀ ਮੀਟਿੰਗ ਰੱਖੀ ਗਈ ਹੈ। ਇਹ ਮੀਟਿੰਗ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਹੋ ਰਹੀ ਹੈ। ਇਸ ਮੀਟਿੰਗ 'ਚ ਸੁਨੀਲ ਜਾਖੜ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਅਸ਼ਵਨੀ ਸ਼ਰਮਾ ਮੌਜੂਦ ਹਨ।
ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ 'ਚ ਸੀਟ ਸ਼ੇਅਰਿੰਗ ਨੂੰ ਲੈ ਕੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਬਾਰੇ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਐੱਨ. ਡੀ. ਏ. ਫਿਰ ਇਕੱਠੀ ਹੋ ਗਈ ਹੈ ਅਤੇ ਹਰ ਚੀਜ਼ ਨੂੰ ਲੈ ਕੇ ਮੀਟਿੰਗ 'ਚ ਮੰਥਨ ਹੋਵੇਗਾ।
ਇਸ ਮੀਟਿੰਗ ਨੂੰ ਅਕਾਲੀ-ਭਾਜਪਾ ਗਠਜੋੜ ਅਧੀਨ ਦੋਹਾਂ ਪਾਰਟੀਆਂ ਦੀ ਲੀਡਰਸ਼ਿਪ ਵਿਚਕਾਰ ਪਹਿਲੀ ਰਸਮੀਂ ਗੱਲਬਾਤ ਵਜੋਂ ਦੇਖਿਆ ਜਾ ਰਿਹਾ ਹੈ, ਜਿਸ 'ਚ ਤਾਲਮੇਲ ਅਤੇ ਅੱਗੇ ਵੱਧਣ ਦੇ ਰਸਤੇ 'ਤੇ ਵਿਚਾਰ-ਵਟਾਂਦਰਾ ਹੋਣ ਦੀ ਉਮੀਦ ਹੈ।