ਪੰਜਾਬ ''ਚ ਹੋਇਆ ਵੱਡਾ ਹਾਦਸਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਹੋਈ ਮੌਤ

ਪੰਜਾਬ ''ਚ ਹੋਇਆ ਵੱਡਾ ਹਾਦਸਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਹੋਈ ਮੌਤ

ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਪੰਡੋਰੀ ਗੋਲਾ ਵਿਖੇ ਸੋਗ ਪਰਸ ਗਿਆ ਹੈ। ਦਰਅਸਲ ਇਕ ਘਰ ਦੀ ਛੱਤ ਡਿੱਗਣ ਕਰਕੇ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਸ਼ਿਕਾਰ 'ਚ ਪਤੀ-ਪਤਨੀ ਅਤੇ ਤਿੰਨ ਬੱਚੇ ਹੋਏ।

ਹਾਦਸੇ ਤੋਂ ਬਾਅਦ ਥਾਣਾ ਸਦਰ ਦੀ ਪੁਲਸ ਅਤੇ ਪਿੰਡ ਵਾਸੀਆਂ ਵੱਲੋਂ ਛੱਤ ਦੇ ਮਲਬੇ ਹੇਠਾਂ ਫਸੇ ਪੰਜਾਂ ਜੀਆਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਤਰਨਤਾਰਨ ਦੇ ਸਦਰ ਥਾਣੇ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਕਰ ਰਹੀ ਹੈ। ਉੱਥੇ ਹੀ ਦੂਜੇ ਪਾਸੇ ਪੂਰੇ ਇਲਾਕੇ 'ਚ ਸੋਗ ਪਸਰ ਗਿਆ।