ਸੁਲਤਾਨਪੁਰ ਲੋਧੀ ਨੇੜਲੇ ਪਿੰਡਾਂ ਦਾ ਅਰਵਿੰਦ ਕੇਜਰੀਵਾਲ ਨੇ ਕੀਤਾ ਦੌਰਾ

 ਸੁਲਤਾਨਪੁਰ ਲੋਧੀ ਨੇੜਲੇ ਪਿੰਡਾਂ ਦਾ ਅਰਵਿੰਦ ਕੇਜਰੀਵਾਲ ਨੇ ਕੀਤਾ ਦੌਰਾ

ਪੰਜਾਬ ਦਾ ਵੱਡਾ ਰਕਬਾ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਹੜ੍ਹ ਪੀੜਤਾਂ ਨੂੰ ਮਿਲਣ ਲਈ ਅਰਵਿੰਦ ਕੇਜਰੀਵਾਲ ਸੁਲਤਾਨਪੁਰ ਲੋਧੀ ਦੇ ਇਲਾਕੇ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਪ੍ਰਧਾਨ ਅਮਨ ਅਰੋੜਾ, ਸੰਤ ਸੀਚੇਵਾਲ ਤੇ ਮੋਹਿੰਦਰ ਭਗਤ ਸਨ। ਉਨ੍ਹਾਂ ਨੇ ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਜਿੰਨਾ ਲੋਕਾਂ ਦੇ ਘਰ ਤਬਾਹ ਹੋ ਚੁੱਕੇ ਹਨ  ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।

                            Image

ਅਰਵਿੰਦ ਕੇਜਰੀਵਾਲ ਨੇ ਸਥਾਨਕ ਲੋਕਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡੀ ਪਾਰਟੀ ਦੇ ਵਰਕਰ ਹਮੇਸ਼ਾਂ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ। ਉਨ੍ਹਾਂ ਨੇ ਕਿਹਾ ਹੈ ਹੜ੍ਹ ਪੀੜਤਾਂ  ਨੂੰ ਰਾਸ਼ਨ ਤੋਂ ਲੈ ਕੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।