ਸਾਬਕਾ ADGP ਗੁਰਿੰਦਰ ਢਿੱਲੋਂ ਨੇ ਕਾਂਗਰਸ ਵਿਚ ਸ਼ਾਮਲ ਹੋ ਕੇ ਸਿਆਸਤ ਵਿਚ ਕੀਤੀ ਐਂਟਰੀ

ਸਾਬਕਾ ADGP ਗੁਰਿੰਦਰ ਢਿੱਲੋਂ ਨੇ ਕਾਂਗਰਸ ਵਿਚ ਸ਼ਾਮਲ ਹੋ ਕੇ ਸਿਆਸਤ ਵਿਚ ਕੀਤੀ ਐਂਟਰੀ

ਪੰਜਾਬ ਦੇ ਸਾਬਕਾ ਏਡੀਜੀਪੀ ਗੁਰਿੰਦਰ ਢਿੱਲੋਂ ਨੇ ਸਿਆਸਤ ਵਿਚ ਐਂਟਰੀ ਕਰ ਲਈ ਹੈ, ਉਹ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਢਿੱਲੋਂ ਨੇ 24 ਅਪ੍ਰੈਲ ਨੂੰ 30 ਸਾਲ ਦੀ ਸੇਵਾ ਤੋਂ ਬਾਅਦ ਵੀਆਰਐਸ ਲਈ ਸੀ ਤੇ ਸਰਕਾਰ ਨੇ ਉਨ੍ਹਾਂ ਦੀ ਵੀਆਰਐਸ ਨੂੰ ਮਨਜ਼ੂਰ ਕਰ ਲਿਆ ਸੀ। ਇਸ ਮੌਕੇ 'ਤੇ ਉਨ੍ਹਾਂ ਦੀ ਪਤਨੀ ਅਤੇ ਬੇਟਾ ਵੀ ਮੌਜੂਦ ਸਨ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਡਿਊਟੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਯਾਦਵ ਨੇ ਕਿਹਾ ਕਿ ਢਿੱਲੋਂ ਕਾਂਗਰਸ ਅਤੇ ਰਾਹੁਲ ਗਾਂਧੀ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ ਹਨ। ਢਿੱਲੋਂ ਨੇ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਰਾਹੁਲ ਗਾਂਧੀ ਤੋਂ ਪ੍ਰਭਾਵਿਤ ਹਨ।

ਉਨ੍ਹਾਂ ਕਿਹਾ, "ਮੈਂ ਪੁਲਿਸ ਅਧਿਕਾਰੀ ਵਜੋਂ ਲਗਭਗ ਦੋ ਦਹਾਕਿਆਂ ਤਕ ਅਪਣੇ ਸੂਬੇ ਪੰਜਾਬ ਦੀ ਸੇਵਾ ਕੀਤੀ ਹੈ... ਮੈਂ ਅਪਣੀ ਡਿਊਟੀ ਦੌਰਾਨ ਰਾਹੁਲ ਗਾਂਧੀ ਨੂੰ ਦੋ ਵਾਰ ਮਿਲਿਆ ਹਾਂ। ਪਹਿਲੀ ਵਾਰ ਭਾਰਤ ਜੋੜੋ ਯਾਤਰਾ ਦੌਰਾਨ ਅਤੇ ਦੂਜੀ ਵਾਰੀ ਮੁਲਾਕਾਤ ਉਦੋਂ ਹੋਈ ਜਦੋਂ ਉਹ ਸੇਵਾ ਲਈ ਸ੍ਰੀ ਹਰਿਮੰਦਰ ਸਾਹਿਬ ਆਏ ਸਨ"

ਸਾਬਕਾ ਆਈਪੀਐਸ ਅਧਿਕਾਰੀ ਨੇ ਕਿਹਾ ਕਿ ਕਾਂਗਰਸ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਦੇਵੇਗੀ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਪੰਜਾਬ ਵਿਚ ਅਤਿਵਾਦ ਅਤੇ ਕਈ ਚੁਣੌਤੀਪੂਰਨ ਸਥਿਤੀਆਂ ਵਿਚ ਸੇਵਾ ਨਿਭਾਉਣ ਵਾਲੇ ਸਾਬਕਾ ਏਡੀਜੀਪੀ ਢਿੱਲੋਂ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਹ ਜਾਣਕਾਰੀ ਦਿਤੀ ਸੀ। ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈਪੀਐਸ ਅਧਿਕਾਰੀ ਹਨ।