ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਟੀਡੀਪੀ ਮੁਖੀ ਚੰਦਰਬਾਬੂ ਨਾਇਡੂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ। 

ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਟੀਡੀਪੀ ਮੁਖੀ ਚੰਦਰਬਾਬੂ ਨਾਇਡੂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ। 

ਆਂਧਰਾ ਪ੍ਰਦੇਸ਼ ਦੇ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਕੀ ਤੇਲਗੂ ਦੇਸ਼ਮ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਐੱਨ ਚੰਦਰਬਾਬੂ ਨਾਇਡੂ ਨੂੰ ਭ੍ਰਿਸ਼ਟਾਚਾਰ ਦੇ ਇਕ ਕਥਿਤ ਮਾਮਲੇ ਵਿਚ ਸ਼ਨੀਵਾਰ ਸਵੇਰੇ ਗ੍ਰਿਫ਼ਤਾਰ ਕਰ ਲਿਆ ਗਿਆ।ਉਨ੍ਹਾਂ ਦੱਸਿਆ ਕਿ ਕ੍ਰਿਮੀਨਲ ਇਨਵੈਸਟੀਗੇਸ਼ਨ ਡਿਪਾਰਟਮੈਂਟ (ਸੀ.ਆਈ.ਡੀ.) ਦੀ ਟੀਮ ਨੇ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨੂੰ ਨੰਦਿਆਲ ਸ਼ਹਿਰ ਦੇ ਗਿਆਨਪੁਰਮ ਸਥਿਤ ਆਰ ਕੇ ਫੰਕਸ਼ਨ ਹਾਲ ਤੋਂ ਸਵੇਰੇ ਕਰੀਬ 6 ਵਜੇ ਗ੍ਰਿਫ਼ਤਾਰ ਕੀਤਾ।

ਨਾਇਡੂ ਨੂੰ ਭੇਜੇ ਨੋਟਿਸ ਵਿੱਚ ਸੀ.ਆਈ.ਡੀ. ਦੇ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਦੇ ਡਿਪਟੀ ਸੁਪਰਡੈਂਟ ਆਫ ਪੁਲਸ ਐੱਮ ਧਨੁਨਜੁਡੂ ਨੇ ਕਿਹਾ, "ਤੁਹਾਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਤੁਹਾਨੂੰ ਸਵੇਰੇ 6 ਵਜੇ ਨੰਦਿਆਲ ਕਸਬੇ ਦੇ ਗਿਆਨਪੁਰਮ ਸਥਿਤ ਮੂਲਸਾਗਰਮ ਦੇ ਘਰ ਆਰ ਕੇ ਫੰਕਸ਼ਨ ਹਾਲ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਹ ਇਕ ਗੈਰ-ਜ਼ਮਾਨਤੀ ਅਪਰਾਧ ਹੈ।" ਨੋਟਿਸ ਅਨੁਸਾਰ, ਨਾਇਡੂ ਨੂੰ ਧਾਰਾ 120ਬੀ (ਅਪਰਾਧਿਕ ਸਾਜ਼ਿਸ਼), 420 (ਧੋਖਾਧੜੀ) ਅਤੇ 465 (ਜਾਅਲਸਾਜ਼ੀ) ਸਮੇਤ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਹੋਰ ਸਬੰਧਤ ਧਾਰਾਵਾਂ ਦੇ ਨਾਲ ਦੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਨੋਟਿਸ ਦੇ ਅਨੁਸਾਰ, ਆਂਧਰਾ ਪ੍ਰਦੇਸ਼ ਸੀ.ਆਈ.ਡੀ. ਨੇ ਸਾਬਕਾ ਮੁੱਖ ਮੰਤਰੀ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ (ਪੀ.ਐਮ.ਐਲ.ਏ.) ਦੀਆਂ ਧਾਰਾਵਾਂ ਵੀ ਲਾਈਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਨਾਇਡੂ ਨੂੰ ਇਹ ਨੋਟਿਸ ਫੌਜਦਾਰੀ ਜਾਬਤਾ (ਸੀ.ਆਰ.ਪੀ.ਸੀ.) ਦੀ ਧਾਰਾ 50 (1) (2) ਦੇ ਤਹਿਤ ਭੇਜਿਆ ਗਿਆ ਸੀ।