ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਹੋਇਆ ਦਿਹਾਂਤ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਹੋਇਆ ਦਿਹਾਂਤ

ਪੰਜਾਬ ਦੀ ਸਿਆਸਤ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸੂਬੇ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 94 ਸਾਲ ਦੀ ਉਮਰ 'ਚ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਿਹਾ।

ਪਿਛਲੇ ਕੁੱਝ ਦਿਨਾਂ ਤੋਂ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ, ਜਿੱਥੇ ਅੱਧੀ ਰਾਤੀਂ ਉਨ੍ਹਾਂ ਨੇ ਆਖ਼ਰੀ ਸਾਹ ਲਏ। ਸਾਬਕਾ ਕੈਬਨਿਟ ਮੰਤਰੀ ਦੇ ਅਚਾਨਕ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਪੂਰੇ ਸਿਆਸੀ ਅਤੇ ਸਮਾਜਿਕ ਜਗਤ 'ਚ ਸੋਗ ਦੀ ਲਹਿਰ ਦੌੜ ਗਈ ਹੈ।

ਪਰਿਵਾਰਕ ਸਰੋਤਾਂ ਦੇ ਮੁਤਾਬਕ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸ਼ਾਮ ਨੂੰ 5 ਵਜੇ ਜਲੰਧਰ ਦੇ ਬਸਤੀ ਸ਼ੇਖ ਸਥਿਤ ਸ਼ਮਸ਼ਾਨਘਾਟ (ਮਾਡਲ ਹਾਊਸ ਰੋਡ) ਵਿਖੇ ਕੀਤਾ ਜਾਵੇਗਾ।