ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੇ ਭੋਗ 'ਤੇ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਤੇ ਹੰਸ ਰਾਜ ਹੰਸ,ਭੁੱਬਾਂ ਮਾਰ ਰੋਇਆ ਪੁੱਤ

ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੇ ਭੋਗ 'ਤੇ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਤੇ ਹੰਸ ਰਾਜ ਹੰਸ,ਭੁੱਬਾਂ ਮਾਰ ਰੋਇਆ ਪੁੱਤ

ਅਨੇਕਾਂ ਹਿੱਟ ਗੀਤਾਂ ਦੇ ਗਾਇਕ ਅਤੇ ਆਪਣੀ ਅਦਾਕਾਰੀ ਦਾ ਲੋਹਾ ਮੰਨਵਾਉਣ ਵਾਲੇ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦਾ ਅੱਜ ਲੁਧਿਆਣਾ 'ਚ ਭੋਗ ਪਾਇਆ ਜਾ ਰਿਹਾ ਹੈ। ਲੁਧਿਆਣਾ ਦੇ ਸਰਾਭਾ ਨਗਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਉਨ੍ਹਾਂ ਦਾ ਭੋਗ ਪਾਇਆ ਜਾ ਰਿਹਾ ਹੈ।

             Image

ਇਸ ਦੌਰਾਨ ਕਈ ਰਾਜਨੀਤਕ ਅਤੇ ਫ਼ਿਲਮ ਜਗਤ ਦੀ ਹਸਤੀਆਂ ਪਹੁੰਚੀਆਂ।ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵੀ ਪਹੁੰਚੇ। ਉਨ੍ਹਾਂ ਨੇ ਸੁਰਿੰਦਰ ਸ਼ਿੰਦਾ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਅਰਪਿਤ ਕਰਨ ਤੋਂ ਬਾਅਦ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ।ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚਰਨਜੀਤ ਚੰਨੀ ਨੇ ਕਿਹਾ ਕਿ- ਸੁਰਿੰਦਰ ਛਿੰਦਾ ਦੀ ਯਾਦਗਾਰ ਬਣਾਉਣ ਲਈ ਪੰਜਾਬ ਸਰਕਾਰ ਕੋਈ ਐਲਾਨ ਕਰੇ।ਹਾਲਾਂਕਿ ਇਸ ਦੌਰਾਨ ਉਨ੍ਹਾਂ ਨੇ ਕੋਈ ਵੀ ਰਾਜਨੀਤਕ ਬਿਆਨ ਦੇਣ ਤੋਂ ਗੁਰੇਜ਼ ਕੀਤਾ। 

             Image

ਇਸ ਤੋਂ ਇਲਾਵਾ ਹੰਸ ਰਾਜ ਹੰਸ ਵੀ ਪਹੁੰਚੇ। ਇਸ ਦੌਰਾਨ ਛਿੰਦਾ ਦਾ ਪੁੱਤਰ ਹੰਸ ਰਾਜ ਹੰਸ ਦੇ ਗਲ ਲੱਗ ਭੁੱਬਾਂ ਮਾਰ ਰੌਂਦਾ ਨਜ਼ਰ ਆਇਆ।ਦੱਸ ਦਈਏ ਕਿ ਸੁਰਿੰਦਰ ਛਿੰਦਾ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦਾ ਇਲਾਜ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ’ਚ ਚੱਲ ਰਿਹਾ ਸੀ। ਸੁਰਿੰਦਰ ਛਿੰਦਾ ਕਿਡਨੀ ਦੀ ਸਮੱਸਿਆ ਨਾਲ ਜੂਝ ਰਹੇ ਸਨ। 80-90 ਦੇ ਦਹਾਕੇ 'ਚ ਸੁਰਿੰਦਰ ਛਿੰਦਾ ਨੇ ਆਪਣੀ ਮਿਹਨਤ ਸਦਕਾ ਉਹ ਮੁਕਾਮ ਹਾਸਲ ਕੀਤਾ, ਜਿਸ ਨੂੰ ਪਾਉਣ ਲਈ ਉਨ੍ਹਾਂ ਨੂੰ ਇਕ ਲੰਬਾ ਸੰਘਰਸ਼ ਕਰਨਾ ਪਿਆ।

            Image

ਸੁਰਿੰਦਰ ਛਿੰਦਾ ਨੇ ਆਪਣੀ ਮਿਹਨਤ ਸਦਕਾ 'ਪੰਜਾਬੀ ਸੰਗੀਤ ਜਗਤ' ਨੂੰ ਨਵੀਆਂ ਬੁਲੰਦੀਆਂ 'ਤੇ ਪਹੁੰਚਾਇਆ ਅਤੇ ਆਪਣੇ ਗੀਤਾਂ ਰਾਹੀਂ ਪੰਜਾਬੀ ਸਭਿਆਚਾਰ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਬਹੁਤ ਵੱਡਾ ਯੋਗਦਾਨ ਪਾਇਆ। ਮਸ਼ਹੂਰ ਗਾਇਕ ਸੁਰਿੰਦਰ ਪਾਲ ਧੰਮੀ, ਜਿਨ੍ਹਾਂ ਨੂੰ ਅਸੀਂ ਸੁਰਿੰਦਰ ਛਿੰਦਾ ਵਜੋਂ ਜਾਣਦੇ ਹਾਂ। ਉਨ੍ਹਾਂ ਦਾ ਜਨਮ 20 ਮਈ 1953 ਨੂੰ ਪਿੰਡ ਚੋਟੀ ਈਯਾਲੀ, ਜ਼ਿਲ੍ਹਾ ਲੁਧਿਆਣਾ, ਪੰਜਾਬ 'ਚ ਹੋਇਆ ਸੀ। ਸੁਰਿੰਦਰ ਛਿੰਦਾ ਦਾ ਜਨਮ ਸੁਰਿੰਦਰ ਪਾਲ ਧਾਮ ਦਾ ਜਨਮ ਇੱਕ ਰਾਮਗੜ੍ਹੀਆ ਪਰਿਵਾਰ 'ਚ ਹੋਇਆ ਸੀ।

              Image

ਦੱਸਣਯੋਗ ਹੈ ਕਿ ਪੰਜਾਬੀ ਸੰਗੀਤ ਜਗਤ 'ਚ ਆਉਣ ਤੋਂ ਪਹਿਲਾਂ ਛਿੰਦਾ ਸਰੂਪ ਮਕੈਨੀਕਲ ਵਰਕਸ 'ਚ ਨੌਕਰੀ ਕਰਦੇ ਸਨ। ਉਨ੍ਹਾਂ ਨੇ ਸਾਲ 1981 'ਚ 'ਪੁੱਤ ਜੱਟਾਂ ਦੇ ਬੁਲਾਉਂਦੇ ਬੱਕਰੇ' ਗੀਤ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਕਦਮ ਰੱਖਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਕਦੇ ਵਾਪਸ ਮੁੜ ਕੇ ਨਹੀਂ ਦੇਖਿਆ। ਉਨ੍ਹਾਂ ਦਾ ਇਹ ਗੀਤ ਉਸ ਸਮੇਂ ਕਾਫੀ ਹਿੱਟ ਰਿਹਾ ਸੀ।

              Image

ਇਸ ਤੋਂ ਬਾਅਦ ਉਨਾਂ ਨੇ 'ਢੋਲਾ ਵੇ ਢੋਲਾ ਹਾਏ ਢੋਲਾ', 'ਨਵਾਂ ਲੈ ਲਿਆ ਟਰੱਕ ਤੇਰੇ ਯਾਰ ਨੇ ਨੀ ਬਾਬਿਆਂ ਦੇ ਚੱਲ ਚੱਲੀਏ' ਤੇ 'ਬਦਲਾ ਲੈ ਲਈਂ ਸੋਹਣਿਆਂ' ਸਮੇਤ ਕਈ ਗੀਤ ਗਾਏ। 1972-73 'ਚ ਸੁਰਿੰਦਰ ਛਿੰਦਾ ਉਸਤਾਦ ਜਸਵੰਤ ਭੰਵਰਾ ਦੇ ਲੜ ਲੱਗ ਗਏ ਅਤੇ ਸੰਗੀਤਕ ਤਾਲੀਮ ਦਾ ਦੌਰ ਸ਼ੁਰੂ ਹੋਇਆ। ਸੁਰਿੰਦਰ ਛਿੰਦਾ ਨੇ ਬਹੁਤ ਸੰਘਰਸ਼ ਕੀਤਾ।ਪ੍ਰਸਿੱਧ ਕੰਪਨੀ ਐੱਚ. ਐੱਮ. ਵੀ. ਨੇ ਉਨ੍ਹਾਂ ਦਾ ਪਹਿਲਾ ਰਿਕਾਰਡ, 'ਘੱਗਰਾ ਸੂਫ ਦਾ' ਤਿਆਰ ਕੀਤਾ ਅਤੇ ਫਿਰ ਹੌਲੀ-ਹੌਲੀ ਉਸ ਤੋਂ ਬਾਅਦ ਚਰਚਾ ਦਾ ਦੌਰ ਸ਼ੁਰੂ ਹੋਇਆ।