ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਸਾਬਕਾ CM ਚਰਨਜੀਤ ਚੰਨੀ ਵਿਏਜੀਲੈਂਸ ਅੱਗੇ ਪੇਸ਼ ਨਹੀਂ ਹੋਏ। 

ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਸਾਬਕਾ CM ਚਰਨਜੀਤ ਚੰਨੀ ਵਿਏਜੀਲੈਂਸ ਅੱਗੇ ਪੇਸ਼ ਨਹੀਂ ਹੋਏ। 

ਪੰਜਾਬ ਦੇ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਬੁੱਧਵਾਰ ਸਵੇਰੇ ਤਲਬ ਕੀਤਾ ਗਿਆ ਸੀ ਪਰ ਉਹ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ। ਦੱਸਿਆ ਜਾ ਰਿਹਾ ਹੈ ਕਿ ਹੁਣ ਚਰਨਜੀਤ ਸਿੰਘ ਚੰਨੀ 20 ਅਪ੍ਰੈਲ ਨੂੰ ਵਿਜੀਲੈਂਸ ਬਿਊਰੋ ਅੱਗੇ ਪੇਸ਼ ਹੋਣਗੇ।ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਇਹ ਫ਼ੈਸਲਾ ਲਿਆ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਤਲਬ ਕੀਤਾ ਸੀ।ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਬੁੱਧਵਾਰ ਸਵੇਰੇ ਸਾਢੇ 10 ਵਜੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਇਸ ਦੇ ਨਾਲ ਹੀ ਵਿਜੀਲੈਂਸ ਨੇ ਉਨ੍ਹਾਂ ਨੂੰ ਆਪਣੀ ਜਾਇਦਾਦ ਦਾ ਵੇਰਵਾ ਦੇਣ ਲਈ ਵੀ ਕਿਹਾ ਸੀ।