ਪੰਜਾਬ ਦੇ ਸਾਬਕਾ ਮੰਤਰੀ ਗੁਰਵਿੰਦਰ ਸਿੰਘ ਅਟਵਾਲ ਦਾ ਹੋਇਆ ਦਿਹਾਂਤ,ਜਾ ਰਹੇ ਸਨ ਸ਼੍ਰੀਨਗਰ,ਰਸਤੇ ''ਚ ਵਿਗੜੀ ਸਿਹਤ,ਹਸਪਤਾਲ ''ਚ ਮੌਤ

ਪੰਜਾਬ ਦੇ ਸਾਬਕਾ ਮੰਤਰੀ ਗੁਰਵਿੰਦਰ ਸਿੰਘ ਅਟਵਾਲ ਦਾ ਹੋਇਆ ਦਿਹਾਂਤ,ਜਾ ਰਹੇ ਸਨ ਸ਼੍ਰੀਨਗਰ,ਰਸਤੇ ''ਚ ਵਿਗੜੀ ਸਿਹਤ,ਹਸਪਤਾਲ ''ਚ ਮੌਤ

ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਅਧੀਨ ਪੈਂਦੇ ਭੁੱਲਥ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਸਰਕਾਰ ਵਿੱਚ ਮੰਤਰੀ ਰਹੇ ਗੁਰਵਿੰਦਰ ਸਿੰਘ ਅਟਵਾਲ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਸ਼੍ਰੀਨਗਰ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਿਆ। ਅਟਵਾਲ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਹਵਾਈ ਜਹਾਜ਼ ਰਾਹੀਂ ਸ਼੍ਰੀਨਗਰ ਜਾ ਰਿਹਾ ਸੀ ਕਿ ਉਸ ਨੂੰ ਖੂਨ ਦੀਆਂ ਉਲਟੀਆਂ ਆਉਣ ਲੱਗੀਆਂ।ਸ੍ਰੀਨਗਰ ਪਹੁੰਚਣ 'ਤੇ ਅਟਵਾਲ ਨੂੰ ਹਸਪਤਾਲ ਲਿਜਾਇਆ ਗਿਆ। ਉਥੇ ਇਲਾਜ ਦੌਰਾਨ ਉਹਨਾਂ ਦੀ ਮੌਤ ਹੋ ਗਈ।ਅਟਵਾਲ ਦੀ ਮੌਤ 'ਤੇ ਕਾਂਗਰਸੀ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਕਾਂਗਰਸੀ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਮੰਤਰੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਸਾਡੇ ਸਤਿਕਾਰਯੋਗ ਸਾਥੀ ਅਤੇ ਸਾਬਕਾ ਵਿਧਾਇਕ ਗੁਰਵਿੰਦਰ ਅਟਵਾਲ ਦਾ ਦੇਹਾਂਤ ਹੋ ਗਿਆ ਹੈ। ਪਰਮਾਤਮਾ ਉਹਨਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।

ਅਟਵਾਲ ਦੀ ਟਿਕਟ ਨੂੰ ਲੈ ਕੇ ਹੋਇਆ ਹੰਗਾਮਾ 
2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਗੁਰਵਿੰਦਰ ਸਿੰਘ ਅਟਵਾਲ ਦੀ ਟਿਕਟ ਨੂੰ ਲੈ ਕੇ ਪਾਰਟੀ 'ਚ ਕਾਫੀ ਹੰਗਾਮਾ ਹੋਇਆ ਸੀ। ਉਨ੍ਹਾਂ ਨੂੰ ਪਹਿਲਾਂ ਹਾਈਕਮਾਂਡ ਤੋਂ ਨਕੋਦਰ ਤੋਂ ਟਿਕਟ ਲਈ ਹਰੀ ਝੰਡੀ ਮਿਲ ਗਈ ਸੀ ਪਰ ਉਥੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸਮਰਾ ਨੇ ਗੜਬੜ ਕਰ ਦਿੱਤੀ। ਇੱਥੋਂ ਤੱਕ ਕਿ ਸਮਰਾ ਦੇ ਸਮਰਥਕਾਂ ਨੇ ਅਟਵਾਲ ਦੇ ਨਕੋਦਰ ਆਉਣ 'ਤੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਜਿੱਥੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਵੀ ਦਿਖਾਈਆਂ।ਇਸ ਤੋਂ ਬਾਅਦ ਪਾਰਟੀ ਨੇ ਭੁਲੱਥ ਦੇ ਕਰੀਬ ਦਸ ਦਾਅਵੇਦਾਰਾਂ ਨੂੰ ਬਾਈਪਾਸ ਕਰਕੇ ਉਹਨਾਂ ਨੂੰ ਉਥੋਂ ਟਿਕਟ ਦੇ ਦਿੱਤੀ। ਫਿਲੌਰ ਦੇ ਅਟਵਾਲ ਨੂੰ ਭੁਲੱਥ ਤੋਂ ਕਾਂਗਰਸ ਦੀ ਟਿਕਟ ਮਿਲਣ 'ਤੇ ਬਾਹਰੀ ਲੋਕਾਂ ਦਾ ਰੌਲਾ ਪੈ ਗਿਆ। ਜਿਨ੍ਹਾਂ ਨੂੰ ਭੁਲੱਥ ਵਿੱਚ ਸਾਲਾਂ ਤੋਂ ਮਿਹਨਤ ਕਰਕੇ ਟਿਕਟ ਨਾ ਮਿਲੀ ਤਾਂ ਉਨ੍ਹਾਂ ਬਗਾਵਤ ਦਾ ਝੰਡਾ ਫੜ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ।