ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਮਨੀ ਲਾਂਡਰਿੰਗ ਮਾਮਲੇ ''ਚ ਜ਼ਮਾਨਤ ਅਰਜ਼ੀ ਰੱਦ

 ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਮਨੀ ਲਾਂਡਰਿੰਗ ਮਾਮਲੇ ''ਚ ਜ਼ਮਾਨਤ ਅਰਜ਼ੀ ਰੱਦ

ਪੰਜਾਬ ਦੇ ਜੰਗਲਾਤ ਵਿਭਾਗ ਦੇ ਘਪਲੇ 'ਚ ਗ੍ਰਿਫਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ 'ਤੇ ਸੋਮਵਾਰ ਨੂੰ ਸੁਣਵਾਈ ਹੋਈ। ਇਹ ਕੇਸ ਵਧੀਕ ਸੈਸ਼ਨ ਜੱਜ ਅਵਤਾਰ ਸਿੰਘ ਦੀ ਅਦਾਲਤ ਵਿੱਚ ਵਿਚਾਰ ਅਧੀਨ ਹੈ।

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਆਪਣੇ ਵਕੀਲ ਰਾਹੀਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ ਪਰ ਅੱਜ ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਇਸ ਨੂੰ ਰੱਦ ਕਰ ਦਿਤਾ। ਬਾਰ ਐਸੋਸੀਏਸ਼ਨ ਮੁਹਾਲੀ ਵਲੋਂ ਕੋਈ ਕੰਮ ਨਾ ਹੋਣ ਕਾਰਨ ਪਿਛਲੀ ਤਰੀਕ ’ਤੇ ਸੁਣਵਾਈ ਨਹੀਂ ਹੋ ਸਕੀ। ਦੱਸ ਦੇਈਏ ਕਿ ਕਾਂਗਰਸ ਸਰਕਾਰ ਵਿਚ ਜੰਗਲਾਤ ਮੰਤਰੀ ਰਹਿ ਚੁੱਕੇ ਸਾਧੂ ਸਿੰਘ ਧਰਮਸੋਤ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜੰਗਲਾਤ ਘੁਟਾਲੇ ਨਾਲ ਸਬੰਧਤ ਇੱਕ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ।