- Updated: February 07, 2023 05:31 PM
ਭਾਜਪਾ ਦੇ ਸੀਨੀਅਰ ਨੇਤਾ ਤੇ ਸਾਬਕਾ ਮੇਅਰ ਸੁਨੀਲ ਜੋਤੀ ਦਾ ਮੰਗਲਵਾਰ ਦੁਪਹਿਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵਿਚ ਭਾਜਪਾ ਦੇ ਚੋਣ ਪ੍ਰਚਾਰ ਵਿਚ ਵੀ ਵੱਧ ਚੜ੍ਹ ਕੇ ਹਿੱਸਾ ਲਿਆ ਸੀ, ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ। ਉਹ ਦਿਲ ਦੇ ਦੌਰੇ ਤੋਂ ਠੀਕ ਹੋ ਗਏ ਸਨ ਪਰ ਪਿਛਲੇ ਚਾਰ-ਪੰਜ ਦਿਨਾਂ ਤੋਂ ਹਲਕਾ ਬੁਖਾਰ ਹੋਣ ਕਾਰਨ ਉਨ੍ਹਾਂ ਨੂੰ ਮੁੜ ਸ੍ਰੀਮਾਨ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ। ਮੰਗਲਵਾਰ ਨੂੰ ਉਨ੍ਹਾਂ ਦੀ ਤਬੀਅਤ ਵਿਗੜ ਗਈ ਤੇ ਦੁਪਹਿਰ 1 ਵਜੇ ਦੇ ਕਰੀਬ ਮੌਤ ਹੋ ਗਈ। ਸੁਨੀਲ ਜੋਤੀ 2012 ਤੋਂ 2017 ਤਕ ਜਲੰਧਰ ਦੇ ਮੇਅਰ ਰਹੇ ਹਨ। ਉਹ ਇਕ ਤੇਜ਼ ਤਰਾਰ ਆਗੂ ਸਨ। ਸਮਾਰਟ ਸਿਟੀ ਪ੍ਰਾਜੈਕਟ ਵਿੱਚ ਜਲੰਧਰ ਦੀ ਚੋਣ ਦਾ ਸਿਹਰਾ ਉਨ੍ਹਾਂ ਨੂੰ ਜਾਂਦਾ ਹੈ। ਉਨ੍ਹਾਂ ਦਾ ਸਸਕਾਰ ਭਲਕੇ ਕੀਤਾ ਜਾਵੇਗਾ।