ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਜੇਲ੍ਹ ਵਿੱਚ ਵਿਸ਼ੇਸ਼ ਵੀ.ਆਈ.ਪੀ. ਸਹੂਲਤਾਂ, ਤਰੁਣ ਚੁੱਘ ਨੇ ਕੀਤਾ ਖੁਲਾਸਾ

ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਜੇਲ੍ਹ ਵਿੱਚ ਵਿਸ਼ੇਸ਼ ਵੀ.ਆਈ.ਪੀ. ਸਹੂਲਤਾਂ, ਤਰੁਣ ਚੁੱਘ ਨੇ ਕੀਤਾ ਖੁਲਾਸਾ

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਜੇਲ੍ਹ ’ਚ ਵੀ.ਆਈ.ਪੀ. ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅਜੇ ਤੱਕ ਅਪਰਾਧੀ ਦਾ ਮੋਬਾਈਲ ਕਿਉਂ ਨਹੀਂ ਜ਼ਬਤ ਕੀਤਾ? ਅਪਰਾਧ ’ਚ ਸ਼ਾਮਲ ਉਸਦੇ ਪਿਤਾ ਨੂੰ ਅਜੇ ਤੱਕ ਕਿਉਂ ਨਹੀਂ ਗ੍ਰਿਫ਼ਤਾਰ ਕੀਤਾ ਗਿਆ? ਉਨ੍ਹਾਂ ਕਿਹਾ ਕਿ ਪੰਜਾਬ ਅਤੇ ਦੇਸ਼ ਜਾਣਨਾ ਚਾਹੁੰਦਾ ਹੈ ਕਿ ਇਕ ਮੰਤਰੀ ਨੂੰ ਜੇਲ੍ਹ ’ਚ ਵੀ.ਆਈ.ਪੀ. ਸਹੂਲਤਾਂ ਕਿਉਂ ਦਿੱਤੀਆਂ ਜਾ ਰਹੀਆਂ ਹਨ? ਉਨ੍ਹਾਂ ਅੱਗੇ ਕਿਹਾ ਕਿ ਜਦੋਂ ਪੁਲਿਸ ਜਦੋਂ ਲੋਕਾਂ ਦੇ ਬਿਆਨ ਲੈਣ ਜਾਂਦੀ ਹੈ, ਜਿਨ੍ਹਾਂ 'ਤੇ ਤਸ਼ੱਦਦ ਕੀਤਾ ਗਿਆ ਸੀ, ਉਨ੍ਹਾਂ ਦੀ ਬਿਜਲੀ ਕੱਟ ਦਿੱਤੀ ਜਾਂਦੀ ਹੈ ਜੋ ਕਿ ਬਹੁਤ ਮੰਦਭਾਗਾ ਹੈ।