- Updated: June 24, 2026 04:57 PM
ਭਾਜਪਾ ਦੇ ਸੀਨੀਅਰ ਆਗੂ ਅਤੇ ਜਲੰਧਰ ਤੋਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਸਿਹਤ ਖ਼ਰਾਬ ਹੋ ਗਈ। ਉਹ ਗੁਰੂ ਨਾਨਕਪੁਰਾ ਰੇਲਵੇ ਕਰਾਸਿੰਗ 'ਤੇ ਰੇਲਵੇ ਓਵਰਬ੍ਰਿਜ (ਆਰਓਬੀ) ਪ੍ਰਾਜੈਕਟ ਦੇ ਨੀਂਹ ਪੱਥਰ ਰੱਖਣ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ।
ਦੱਸਿਆ ਜਾ ਰਿਹਾ ਹੈ ਕਿ ਪ੍ਰੋਗਰਾਮ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਕਾਰਨ ਉਹ ਬੇਹੋਸ਼ ਹੋ ਗਏ ਅਤੇ ਮੌਕੇ 'ਤੇ ਹਫ਼ੜਾ-ਦਫ਼ੜੀ ਮਚ ਗਈ।
ਮੌਜੂਦ ਲੋਕਾਂ ਅਤੇ ਅਧਿਕਾਰੀਆਂ ਨੇ ਤੁਰੰਤ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਅਤੇ ਇਲਾਜ ਲਈ ਨਜ਼ਦੀਕੀ ਹਸਪਤਾਲ ਪਹੁੰਚਾਇਆ। ਜ਼ਿਕਰਯੋਗ ਹੈ ਕਿ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਗੁਰੂ ਨਾਨਕਪੁਰਾ ਅਤੇ ਗੜ੍ਹਾ ਰੇਲਵੇ ਕਰਾਸਿੰਗ 'ਤੇ ਬਣਾਏ ਜਾਣ ਵਾਲੇ ਰੇਲਵੇ ਓਵਰਬ੍ਰਿਜ (ਆਰਓਬੀ) ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਪਹੁੰਚੇ ਸਨ। ਇਸ ਸਮਾਗਮ ਦੌਰਾਨ ਹੀ ਮਨੋਰੰਜਨ ਕਾਲੀਆ ਦੀ ਸਿਹਤ ਵਿਗੜ ਗਈ।