ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਪੇਸ਼ੀ,ਤਿੰਨ ਦਿਨ ਦਾ ਮਿਲਿਆ ਪੁਲਿਸ ਰਿਮਾਂਡ।

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਪੇਸ਼ੀ,ਤਿੰਨ ਦਿਨ ਦਾ ਮਿਲਿਆ ਪੁਲਿਸ ਰਿਮਾਂਡ।

ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਵਿਜੀਲੈਂਸ ਬਿਊਰੋ ਨੇ ਧਰਮਸੋਤ ਨੂੰ ਅੱਜ ਭਾਵ ਮੰਗਲਵਾਰ ਨੂੰ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ "ਤੇ ਭੇਜ ਦਿੱਤਾ।

ਜ਼ਿਕਰਯੋਗ ਹੈ ਕਿ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ। ਸੋਮਵਾਰ ਨੂੰ ਸਾਧੂ ਸਿੰਘ ਨੂੰ ਵਿਜੀਲੈਂਸ ਵੱਲੋਂ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਇਸ ਦੌਰਾਨ ਉਸ ਨੂੰ ਮੁਹਾਲੀ ਥਾਣੇ ਵਿੱਚ ਦਰਜ ਨਵੀਂ ਐਫਆਈਆਰ ਭ੍ਰਿਸ਼ਟਾਚਾਰ ਐਕਟ ਦੀ ਧਾਰਾ 13 (ਬੀ), 13 (ਏ) ਤਹਿਤ ਗ੍ਰਿਫ਼ਤਾਰ ਕੀਤਾ ਗਿਆ।