ਪੰਜਾਬ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਕੈਨੇਡਾ ''ਚ ਬੂਰੇ ਫਸੇ , Airport ''ਤੇ ਹੀ ਗਿਆ ਰੋਕਿਆ

ਪੰਜਾਬ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਕੈਨੇਡਾ ''ਚ ਬੂਰੇ ਫਸੇ , Airport ''ਤੇ ਹੀ ਗਿਆ ਰੋਕਿਆ

ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਕੈਨੇਡਾ ਦੇ ਟੋਰਾਂਟੋ ਏਅਰਪੋਰਟ 'ਤੇ ਰੋਕੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੰਦੋਆ ਕੋਲੋਂ ਏਅਰਪੋਰਟ 'ਤੇ ਕਰੀਬ 7 ਘੰਟੇ ਪੁੱਛਗਿੱਛ ਕੀਤੀ ਗਈ। ਇਹ ਵੀ ਪਤਾ ਲੱਗਾ ਹੈ ਕਿ ਉਨ੍ਹਾਂ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਾਵਾ ਵੀ ਮੌਜੂਦ ਸਨ।

ਰੂਪਨਗਰ ਦੇ ਐੱਸ. ਐੱਸ. ਪੀ. ਵਲੋਂ ਚਿੱਠੀ ਭੇਜਣ ਤੋਂ ਬਾਅਦ ਉਨ੍ਹਾਂ ਨੂੰ ਕੈਨੇਡਾ 'ਚ ਐਂਟਰੀ ਦੀ ਇਜਾਜ਼ਤ ਦਿੱਤੀ ਗਈ। ਸੂਤਰਾਂ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਕੈਨੇਡਾ ਇਮੀਗ੍ਰੇਸ਼ਨ ਵਿਭਾਗ ਨੂੰ ਸ਼ਿਕਾਇਤ ਮਿਲੀ ਸੀ ਕਿ ਸੰਦੋਆ 'ਤੇ ਐੱਫ. ਆਈ. ਆਰ. ਦਰਜ ਹੈ। ਇਸ ਕਾਰਨ ਉਨ੍ਹਾਂ ਨੂੰ ਏਅਰਪੋਰਟ 'ਤੇ ਹੀ ਰੋਕ ਲਿਆ ਗਿਆ। ਇਸ ਤੋਂ ਬਾਅਦ ਰੂਪਨਗਰ ਦੇ ਐੱਸ. ਐੱਸ. ਪੀ. ਵਲੋਂ ਕਲੀਨ ਚਿੱਟ ਮਿਲਣ ਮਗਰੋਂ ਸੰਦੋਆ ਨੂੰ ਜਾਣ ਦਿੱਤਾ ਗਿਆ।