- Updated: July 24, 2024 04:01 PM
ਸਾਬਕਾ ਵਿਧਾਇਕ ਰਾਜਿੰਦਰ ਬੇਰੀ ਨੂੰ ਅੱਜ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਦਾ ਦਿਹਾਂਤ ਹੋ ਗਿਆ। ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਾਜਿੰਦਰ ਬੇਰੀ ਦੀ ਮਾਤਾ ਕੌਸ਼ਲਿਆ ਦੇਵੀ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਜਿਵੇਂ ਮਾਤਾ ਕੌਸ਼ਲਿਆ ਦੇਵੀ ਦੀ ਮੌਤ ਦਾ ਪਤਾ ਲੱਗਾ ਤਾਂ ਇਲਾਕੇ ’ਚ ਸੋਗ ਦੀ ਲਹਿਰ ਛਾਈ ਹੋਈ ਹੈ। ਰਾਜਿੰਦਰ ਬੇਰੀ ਦੀ ਮਾਂ ਦਾ ਦਿਹਾਂਤ ਘਰ ਵਿੱਚ ਹੀ ਹੋਇਆ ਹੈ, ਉਹ ਕਾਫ਼ੀ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ।
ਕੌਸ਼ਲਿਆ ਦੇਵੀ ਦੇ ਅਚਾਨਕ ਦਿਹਾਂਤ ਕਾਰਨ ਪੂਰੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਰਾਜਿੰਦਰ ਬੇਰੀ ਕਾਂਗਰਸ ਦੇ ਸੀਨੀਅਰ ਆਗੂ ਹਨ ਅਤੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੇ ਕਰੀਬੀ ਹਨ। ਕੱਲ੍ਹ ਯਾਨੀ ਵੀਰਵਾਰ ਨੂੰ ਕਿਸ਼ਨਪੁਰਾ ਸਥਿਤ ਸ਼ਮਸ਼ਾਨਘਾਟ 'ਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।