- Updated: March 19, 2026 11:50 AM
ਪੰਜਾਬ ਦੀ ਸਿਆਸਤ ਵਿਚ ਅੱਜ ਉਸ ਸਮੇਂ ਵੱਡੀ ਹਲਚਲ ਦੇਖਣ ਨੂੰ ਮਿਲੀ ਜਦੋਂ ਸਾਬਕਾ ਪੁਲਸ ਅਫਸਰ ਕੇ. ਜੀ. ਐੱਸ. ਚੀਮਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਕੇ. ਜੀ. ਐੱਸ ਚੀਮਾ ਲਹਿਰਾ ਹਲਕੇ ਦੇ ਰਹਿਣ ਵਾਲੇ ਹਨ ਅਤੇ ਲਗਭਗ 17 ਸਾਲ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸੈਕਟਰੀ ਰਹੇ ਹਨ। ਚੀਮਾ 5 ਸਾਲ ਲੋਕ ਸਭਾ ਸਪੀਕਰ ਸੋਮਨਾਥ ਚੈਟਰਜੀ ਦੇ ਸੈਕਟਰੀ ਰਹੇ, ਇਸ ਤੋਂ ਇਲਾਵਾ ਉਹ ਮਮਤਾ ਬੈਨਰਜੀ ਦੇ ਐਡੀਸ਼ਨਲ ਚੀਫ ਸੈਕਟਰੀ ਵੀ ਰਹਿ ਚੁੱਕੇ ਹਨ। ਕੇ. ਜੀ. ਐੱਸ. ਬੇਹੱਦ ਇਮਾਨਦਾਰ ਅਫਸਰਾਂ ਵਿਚੋਂ ਗਿਣੇ ਜਾਂਦੇ ਹਨ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇ. ਜੀ. ਐੱਸ. ਚੀਮਾ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਦੇ ਹੋਏ ਆਖਿਆ ਕਿ ਇਕ ਇਮਾਨਦਾਰ ਅਫ਼ਸਰ ਰਹੇ ਚੀਮਾ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਆਉਣ ਨਾਲ ਪਾਰਟੀ ਨੂੰ ਬਲ ਮਿਲੇਗਾ ਅਤੇ ਉਨ੍ਹਾਂ ਦੇ ਲੰਮੇ ਤਜਰਬੇ ਨੂੰ ਲੋਕ ਦੀ ਭਲਾਈ ਲਈ ਵਰਤਿਆ ਜਾਵੇਗਾ। ਇਸ ਦੌਰਾਨ ਚੀਮਾ ਨੇ ਆਖਿਆ ਕਿ ਸਿਰਫ ਅਕਾਲੀ ਦਲ ਹੀ ਉਹ ਪਾਰਟੀ ਜੋ ਪੰਜਾਬ ਅਤੇ ਪੰਜਾਬੀਆਂ ਦੇ ਭਲੇ ਦੀ ਗੱਲ ਕਰਦੀ ਹੈ। ਉਹ ਤੰਨੋ ਮਨੋਂ ਪਾਰਟੀ ਅਤੇ ਲੋਕਾਂ ਦੀ ਸੇਵਾ ਲਈ ਤਿਆਰ ਬਰ ਤਿਆਰ ਰਹਿਣਗੇ।