- Updated: July 07, 2024 03:35 PM
ਪੰਜਾਬ ਕੈਬਨਿਟ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਮੋਹਿੰਦਰ ਸਿੰਘ ਕੇ. ਪੀ. ਦੀ ਪਤਨੀ ਦਾ ਦਿਹਾਂਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮੋਹਿੰਦਰ ਕੇ. ਪੀ. ਦੀ ਪਤਨੀ ਸੁਮਨ ਕੇ. ਪੀ. ਲੰਬੇ ਸਮੇਂ ਤੋਂ ਕੈਂਸਰ ਦੀ ਬੀਮਾਰੀ ਨਾਲ ਪੀੜਤ ਸਨ। ਸੁਮਨ ਕੇ. ਪੀ. ਦਾ ਇਲਾਜ ਚੰਡੀਗੜ੍ਹ ਸਥਿਤ ਪੀ. ਜੀ. ਆਈ. ਵਿਚ ਚੱਲ ਰਿਹਾ ਸੀ।

ਮਿਲੀ ਜਾਣਕਾਰੀ ਮੁਤਾਬਕ ਦੋ ਦਿਨ ਪਹਿਲਾਂ ਹੀ ਪੀ. ਜੀ. ਆਈ. ਤੋਂ ਉਨ੍ਹਾਂ ਨੂੰ ਜਵਾਬ ਦੇ ਦਿੱਤਾ ਗਿਆ ਸੀ ਅਤੇ ਉਹ ਇਸ ਸਮੇਂ ਘਰ ਵਿਚ ਹੀ ਸਨ, ਜਿੱਥੇ ਉਨ੍ਹਾਂ ਨੇ ਅੱਜ ਆਖ਼ਰੀ ਸਾਹ ਲਏ। ਸੁਮਨ ਕੇ. ਪੀ. ਨੇ 2012 ਵਿਚ ਹਲਕਾ ਵੈਸਟ ਵਿਚ ਕਾਂਗਰਸ ਦੀ ਟਿਕਟ ਤੋਂ ਵਿਧਾਇਕ ਅਹੁਦੇ ਦੀ ਚੋਣ ਲੜੀ ਸੀ, ਜਿਸ ਵਿਚ ਭਾਜਪਾ ਦੇ ਚੁੰਨੀ ਲਾਲ ਭਗਤ ਨੇ ਜਿੱਤ ਹਾਸਲ ਕੀਤੀ ਸੀ।