ਪੰਜਾਬ ਦੇ ਸਾਬਕਾ ਡਿਪਟੀ CM ਸੋਨੀ ‘ਤੇ ਹੁਣ ਵਿਜੀਲੈਂਸ ਮਗਰੋਂ ED ਨੇ ਕੱਸਿਆ ਸ਼ਿਕੰਜਾ, ਜਾਣੋ ਪੂਰਾ ਮਾਮਲਾ

ਪੰਜਾਬ ਦੇ ਸਾਬਕਾ ਡਿਪਟੀ CM ਸੋਨੀ ‘ਤੇ ਹੁਣ ਵਿਜੀਲੈਂਸ ਮਗਰੋਂ ED ਨੇ ਕੱਸਿਆ ਸ਼ਿਕੰਜਾ, ਜਾਣੋ ਪੂਰਾ ਮਾਮਲਾ

ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਿਜੀਲੈਂਸ ਦੀ ਕਾਰਵਾਈ ਤੋਂ ਬਾਅਦ ਹੁਣ ਈ.ਡੀ. ਦੇ ਸ਼ਿਕੰਜੇ 'ਚ ਫਸੇ ਜਾਪਦੇ ਹਨ। ਈ.ਡੀ ਨੇ ਪੰਜਾਬ ਵਿਜੀਲੈਂਸ ਨੂੰ ਪੱਤਰ ਲਿਖਿਆ ਹੈ, ਜਿਸ ਵਿਚ ਉਨ੍ਹਾਂ ਨੇ ਓ.ਪੀ. ਸੋਨੀ ਵਿਰੁੱਧ ਕੀਤੀ ਗਈ ਕਾਰਵਾਈ ਦੀ ਰਿਪੋਰਟ ਮੰਗੀ ਗਈ ਹੈ ਅਤੇ ਸਬੰਧਤ ਦਸਤਾਵੇਜ਼ ਵੀ ਜਲਦੀ ਦੇਣ ਲਈ ਕਿਹਾ।ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਈ.ਡੀ. ਨੇ ਓ.ਪੀ. ਸੋਨੀ ਖਿਲਾਫ ਐਫ.ਆਈ.ਆਰ ਕੀਤੀ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ, ਈ.ਡੀ. ਨੇ ਓ.ਪੀ. ਸੋਨੀ ਸ਼ਿਕੰਜੇ ਵਿਚ ਲਿਆ ਹੈ।

ਜ਼ਿਕਰਯੋਗ ਹੈ ਕਿ ਜੁਲਾਈ ਮਹੀਨੇ 'ਚ ਓ.ਪੀ. ਸੋਨੀ 'ਤੇ ਪੰਜਾਬ ਵਿਜੀਲੈਂਸ ਵੱਲੋਂ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ 'ਚ ਇਲਜ਼ਾਮ  ਸਨ। ਜਿਸ ਕਾਰਨ ਪੰਜਾਬ ਵਿਜੀਲੈਂਸ ਬਿਊਰੋ ਨੇ ਓ.ਪੀ. ਸੋਨੀ 'ਤੇ ਸ਼ਿਕੰਜਾ ਕੱਸਿਆ ਅਤੇ ਮਾਮਲਾ ਦਰਜ ਕਰ ਲਿਆ ਗਿਆ। ਵਿਜੀਲੈਂਸ ਨੇ ਦਾਅਵਾ ਕੀਤਾ ਸੀ ਕਿ ਸਾਬਕਾ ਉਪ ਮੁੱਖ ਮੰਤਰੀ ਸੋਨੀ ਨੇ 9 ਜਾਇਦਾਦਾਂ ਬਣਾਈਆਂ ਹਨ।

ਜਾਂਚ ਦੌਰਾਨ ਪਤਾ ਲੱਗਾ ਕਿ ਓ.ਪੀ. ਸੋਨੀ ਨੇ 2017 'ਚ ਇਕ ਘਰ ਖ਼ਰੀਦਿਆ ਸੀ, ਜਿਸ ਦੀ ਕੀਮਤ 1.25 ਕਰੋੜ ਰੁਪਏ ਦੱਸੀ ਗਈ ਸੀ। ਇਸ ਤੋਂ ਇਲਾਵਾ 2019 'ਚ ਉਸ ਨੇ ਆਪਣੀ ਪਤਨੀ ਦੇ ਨਾਂ 'ਤੇ ਜਾਇਦਾਦ ਖ਼ਰੀਦੀ ਸੀ। ਓ.ਪੀ. ਸੋਨੀ ਨੇ ਆਪਣੇ ਪੁੱਤਰ ਰਾਘਵ ਦੇ ਨਾਂ 'ਤੇ ਇਕ ਜਾਇਦਾਦ ਬਣਾਈ ਸੀ, ਜਿਸ 'ਤੇ 4 ਕਰੋੜ ਰੁਪਏ ਤੋਂ ਜ਼ਿਆਦਾ ਖ਼ਰਚ ਕੀਤੇ ਗਏ ਸਨ। ਉਕਤ ਮਾਮਲੇ ਕਾਰਨ ਵਿਜੀਲੈਂਸ ਨੇ ਓ.ਪੀ. ਸੋਨੀ ਨੂੰ ਗ੍ਰਿਫਤਾਰ ਕਰ ਲਿਆ ਸੀ। ਇਹ ਵੀ ਦੱਸਣਯੋਗ ਹੈ ਕਿ  ਓ.ਪੀ. ਸੋਨੀ ਪਹਿਲਾਂ ਕੈਪਟਨ ਅਮਰਿੰਦਰ ਅਤੇ ਫਿਰ ਚਰਨਜੀਤ ਸਿੰਘ ਚੰਨੀ ਦੇ CM ਦੌਰਾਨ ਪੰਜਾਬ ਦੇ ਉਪ ਮੁੱਖ ਮੰਤਰੀ ਰਹੇ ਸਨ।