- Updated: July 01, 2024 01:40 PM
ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਵੇਖਣ ਨੂੰ ਮਿਲੀ ਹੈ। ਲੋਕ ਸਭਾ ਚੋਣਾਂ ਤੋਂ ਬਾਅਦ ਜਲੰਧਰ 'ਚ ਜ਼ਿਮਨੀ ਚੋਣ ਹੋਣ ਜਾ ਰਹੀ ਹੈ, ਜਿਸ ਕਾਰਨ 'ਆਪ' ਜਲੰਧਰ 'ਚ ਆਪਣੀ ਪਕੜ ਮਜ਼ਬੂਤ ਕਰ ਰਹੀ ਹੈ। ਇਸ ਦੌਰਾਨ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਜਲੰਧਰ ਵਿਚ ਭਾਜਪਾ ਨੂੰ ਅੱਜ ਵੱਡਾ ਝਟਕਾ ਲੱਗਾ ਹੈ।
ਜਲੰਧਰ ਨਗਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਕਮਲਜੀਤ ਸਿੰਘ ਭਾਟੀਆ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਕਰਵਾਇਆ। ਸੋਮਵਾਰ ਕਮਲਜੀਤ ਭਾਟੀਆ ਤੋਂ ਇਲਾਵਾ ਕਈ ਹੋਰ ਅਹੁਦੇਦਾਰ ਵੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਚੰਗੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ 'ਆਪ' ਵਿੱਚ ਸ਼ਾਮਲ ਹੋ ਗਏ ਹਨ।