ਭਾਰਤੀ ਮੂਲ ਦੀ ਰਿਪਬਲੀਕਨ ਪਾਰਟੀ ਦੀ ਨੇਤਾ ਨਿੱਕੀ ਹੇਲੀ ਨੇ ਅਮਰੀਕਾ ’ਚ ਹੋਣ ਵਾਲੀ ਰਾਸ਼ਟਰਪਤੀ ਅਹੁਦੇ ਦੀ ਦੌੜ ’ਚ ਸ਼ਾਮਿਲ ਹੋਣ ਦਾ ਕੀਤਾ ਐਲਾਨ

ਭਾਰਤੀ ਮੂਲ ਦੀ ਰਿਪਬਲੀਕਨ ਪਾਰਟੀ ਦੀ ਨੇਤਾ ਨਿੱਕੀ ਹੇਲੀ ਨੇ ਅਮਰੀਕਾ ’ਚ ਹੋਣ ਵਾਲੀ ਰਾਸ਼ਟਰਪਤੀ ਅਹੁਦੇ ਦੀ ਦੌੜ ’ਚ ਸ਼ਾਮਿਲ ਹੋਣ ਦਾ ਕੀਤਾ ਐਲਾਨ

ਅਮਰੀਕਾ ’ਚ ਸਾਲ 2024 ਬਹੁਤ ਖਾਸ ਹੋਣ ਵਾਲਾ ਹੈ ਕਿਉਂਕਿ ਇਸ ਸਾਲ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਦੀ ਚੋਣ ਹੋਣ ਵਾਲੀ ਹੈ। ਇਸੇ ਕੜੀ ਤਹਿਤ ਮੰਗਲਵਾਰ ਨੂੰ ਭਾਰਤੀ ਮੂਲ ਦੀ ਅਮਰੀਕੀ ਅਤੇ ਰਿਪਬਲੀਕਨ ਪਾਰਟੀ ਦੀ ਨੇਤਾ ਨਿੱਕੀ ਹੇਲੀ ਨੇ 2024 ਦੇ ਰਾਸ਼ਟਰਪਤੀ ਅਹੁਦੇ ਦੀ ਦੌੜ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਦੇ ਲਈ ਉਨ੍ਹਾਂ ਨੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ।

ਉਹ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਚੁਣੌਤੀ ਦੇਣ ਵਾਲੀ ਪਾਰਟੀ ਦੀ ਪਹਿਲੀ ਨੇਤਾ ਬਣ ਗਈ ਹੈ। ਹੇਲੀ (51) ਦੋ ਵਾਰ ਦੱਖਣੀ ਕੈਰੋਲਿਨਾ ਦੀ ਗਰਵਨਰ ਰਹਿ ਚੁੱਕੀ ਹੈ ਅਤੇ ਉਨ੍ਹਾਂ ਨੇ ਸੰਯੁਕਤ ਰਾਸ਼ਟਰ ’ਚ ਅਮਰੀਕਾ ਦੀ ਰਾਜਦੂਤ ਦੇ ਤੌਰ ’ਤੇ ਵੀ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਨੇ ਇੱਕ ਵੀਡੀਓ ਰਾਹੀਂ ਰਾਸ਼ਟਰਪਤੀ ਚੋਣਾਂ ਲਈ ਆਪਣਾ ਦਾਅਵਾ ਪੇਸ਼ ਕੀਤਾ। ਦੋ ਸਾਲ ਪਹਿਲਾਂ ਉਹ ਟਰੰਪ ਲਈ ਚੁਣੌਤੀ ਨਹੀਂ ਸੀ, ਪਰ ਹੁਣ ਉਨ੍ਹਾਂ ਨੇ ਆਪਣਾ ਮਨ ਬਦਲ ਲਿਆ ਹੈ। ਜ਼ਿਕਰਯੋਗ ਹੈ ਕਿ ਅਮਰੀਕਾ 'ਚ ਰਾਸ਼ਟਰਪਤੀ ਦੀ ਚੋਣ 5 ਨਵੰਬਰ 2024 ਨੂੰ ਹੋਣ ਜਾ ਰਹੀ ਹੈ। ਇਸ ਇੰਟਰਵਿਊ 'ਚ ਉਸ ਨੇ ਇਹ ਵੀ ਕਿਹਾ ਕਿ ਉਸ ਨੂੰ ਲੱਗਦਾ ਹੈ ਕਿ ਉਹ ਦੇਸ਼ ਨੂੰ ਇਕ ਨਵੀਂ ਦਿਸ਼ਾ 'ਚ ਲਿਜਾਣ ਲਈ ਨੇਤਾ ਬਣ ਕੇ ਉਭਰ ਸਕਦੀ ਹੈ।