ਨਸ਼ੀਲੇ ਕੈਪਸੂਲਾਂ ਅਤੇ ਨਾਜਾਇਜ਼ ਸ਼ਰਾਬ ਸਮੇਤ 4 ਮੁਲਜ਼ਮ ਗ੍ਰਿਫ਼ਤਾਰ

ਨਸ਼ੀਲੇ ਕੈਪਸੂਲਾਂ ਅਤੇ ਨਾਜਾਇਜ਼ ਸ਼ਰਾਬ ਸਮੇਤ 4 ਮੁਲਜ਼ਮ ਗ੍ਰਿਫ਼ਤਾਰ

ਜ਼ਿਲ੍ਹਾ ਪੁਲਸ ਨੇ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਖ਼ਿਲਾਫ਼ ਕਾਰਵਾਈ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸਿਵਲ ਲਾਈਨ ਥਾਣਾ ਪੁਲਸ ਨੇ ਘੋੜੇ ਵਾਲਾ ਚੌਂਕ ਤੋਂ ਕੁਲਦੀਪ ਸਿੰਘ ਵਾਸੀ ਜੋਗਾਨੰਦ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ 10,020 ਨਸ਼ੇ ਵਾਲੇ ਸਿਗਨੇਚਰ ਕੈਪਸੂਲ ਬਰਾਮਦ ਕੀਤੇ।
ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਸਦਰ ਥਾਣਾ ਪੁਲਸ ਨੇ ਬੀੜ ਤਲਾਬਾ ਤੋਂ ਸੰਦੀਪ ਸਿੰਘ ਨੂੰ 150 ਪ੍ਰੈਗਾਬਾਲਿਨ ਕੈਪਸੂਲਾਂ ਸਮੇਤ ਕਾਬੂ ਕੀਤਾ। ਉੱਧਰ, ਥਾਣਾ ਭਗਤਾ ਭਾਈਕਾ ਪੁਲਸ ਨੇ ਦਿਆਲਪੁਰਾ ਮਿਰਜ਼ਾ ਤੋਂ ਮਨਦੀਪ ਸਿੰਘ ਨੂੰ 20 ਲੀਟਰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ। ਇਕ ਹੋਰ ਮਾਮਲੇ ਵਿਚ ਥਾਣਾ ਮੌੜ ਪੁਲਸ ਨੇ ਮੌੜ ਖੁਰਦ ਤੋਂ ਗੁਰਪਿਆਰ ਸਿੰਘ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ਵਿਚੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ। ਪੁਲਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।