ਜੰਮੂ-ਕਸ਼ਮੀਰ : ਪੁਲਵਾਮਾ ‘ਚ ਬੱਸ ਪਲਟਣ ਨਾਲ 4 ਲੋਕਾਂ ਦੀ ਮੌਤ,ਕਈ ਜ਼ਖਮੀ

ਜੰਮੂ-ਕਸ਼ਮੀਰ : ਪੁਲਵਾਮਾ ‘ਚ ਬੱਸ ਪਲਟਣ ਨਾਲ 4 ਲੋਕਾਂ ਦੀ ਮੌਤ,ਕਈ ਜ਼ਖਮੀ

ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਭਿਆਨਕ ਹਾਦਸਾ ਵਾਪਰਿਆ। ਬੱਸ ਪਲਟਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 28 ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਇਹ ਘਟਨਾ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਬਾਰਸੂ ਇਲਾਕੇ 'ਚ ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ 'ਤੇ ਵਾਪਰੀ।

ਹਾਦਸੇ 'ਚ ਚਾਰ ਯਾਤਰੀਆਂ ਦੀ ਮੌਤ ਹੋ ਗਈ, ਜੋ ਸਾਰੇ ਬਿਹਾਰ ਦੇ ਰਹਿਣ ਵਾਲੇ ਸਨ। ਅਧਿਕਾਰੀਆਂ ਨੇ ਕਿਹਾ ਕਿ 28 ਯਾਤਰੀ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ 'ਚੋਂ 23 ਨੂੰ ਇਲਾਜ ਲਈ ਇੱਥੇ ਦੇ ਵੱਖ-ਵੱਖ ਹਸਪਤਾਲਾਂ 'ਚ ਲਿਜਾਇਆ ਗਿਆ।