- Updated: August 25, 2026 05:45 PM
ਇੱਕ ਨੌਜਵਾਨ ਨੂੰ ਵਿਦੇਸ਼ ਭੇਜਣ ਅਤੇ ਵੀਜ਼ਾ ਲਗਵਾ ਕੇ ਦੇਣ ਦੀ ਗਾਰੰਟੀ ਦਿੰਦਿਆਂ ਕਥਿਤ ਤੌਰ 'ਤੇ ਉਸ ਤੋਂ 9 ਲੱਖ 62 ਹਜ਼ਾਰ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮੱਖੂ ਦੀ ਪੁਲਸ ਨੇ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁੱਦਈ ਗੁਰਨੂਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਮਾਂਝਾ ਵਾਲਾ ਨੇ ਪੁਲਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਦਰਖ਼ਾਸਤ 'ਚ ਦੋਸ਼ ਲਗਾਉਂਦਿਆਂ ਦੱਸਿਆ ਹੈ ਕਿ ਜ਼ਿਲ੍ਹਾ ਮੋਗਾ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿਆਰਾ ਸਿੰਘ ਪੁੱਤਰ ਬੰਤਾ ਸਿੰਘ, ਅਮਨਦੀਪ ਕੌਰ, ਸੁਖਜੀਵਨ ਸਿੰਘ, ਸੁਖਦੇਵ ਸਿੰਘ ਅਤੇ ਜਸਬੀਰ ਸਿੰਘ ਨੇ ਉਸਨੂੰ ਵਿਦੇਸ਼ ਭੇਜਣ ਲਈ ਵੀਜ਼ਾ ਲਗਵਾ ਕੇ ਦੇਣ ਦਾ ਝਾਂਸਾ ਦੇ ਕੇ ਉਸ ਤੋਂ 9 ਲੱਖ 62 ਹਜ਼ਾਰ ਰੁਪਏ ਲਏ ਸਨ।
ਇਸ ਤੋਂ ਬਾਅਦ ਨਾ ਤਾਂ ਨਾਮਜ਼ਦ ਦੋਸ਼ੀਆਂ ਵੱਲੋਂ ਉਸਦਾ ਵੀਜ਼ਾ ਲਗਵਾ ਕੇ ਉਸਨੂੰ ਵਿਦੇਸ਼ ਭੇਜਿਆ ਗਿਆ ਹੈ ਅਤੇ ਨਾ ਹੀ ਅੱਜ ਤੱਕ ਲਏ ਹੋਏ ਪੈਸੇ ਉਸਨੂੰ ਵਾਪਸ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਵੱਲੋਂ ਨਾਮਜ਼ਦ 5 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਦਿਆਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।