Night Curfew ਲੱਗਾ ਪੈਰਿਸ ਦੇ ਇਕ ਹਿੱਸੇ ''ਚ , ਮੁਆਫ਼ੀ ਮੰਗੀ ਲੜਕੇ ਨੂੰ ਗੋਲ਼ੀ ਮਾਰਨ ਵਾਲੇ ਅਫ਼ਸਰ ਨੇ.

Night Curfew ਲੱਗਾ ਪੈਰਿਸ ਦੇ ਇਕ ਹਿੱਸੇ ''ਚ , ਮੁਆਫ਼ੀ ਮੰਗੀ ਲੜਕੇ ਨੂੰ ਗੋਲ਼ੀ ਮਾਰਨ ਵਾਲੇ ਅਫ਼ਸਰ ਨੇ.

ਫਰਾਂਸ ਦੀ ਰਾਜਧਾਨੀ ਪੈਰਿਸ 'ਚ ਇਕ ਪੁਲਸ ਅਧਿਕਾਰੀ ਵੱਲੋਂ ਇਕ ਨਾਬਾਲਗ ਨੂੰ ਗੋਲ਼ੀ ਮਾਰਨ ਦੀ ਘਟਨਾ ਤੋਂ ਬਾਅਦ ਸ਼ਹਿਰ ਦੇ ਇਕ ਇਲਾਕੇ 'ਚ ਤਣਾਅ ਬਣਿਆ ਹੋਇਆ ਹੈ। ਤਣਾਅਪੂਰਨ ਮਾਹੌਲ ਨੂੰ ਦੇਖਦਿਆਂ ਇੱਥੇ ਸ਼ਨੀਵਾਰ ਤੱਕ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ। ਲੜਕੇ ਦੀ ਮੌਤ ਤੋਂ ਬਾਅਦ ਦੇਸ਼ ਭਰ 'ਚ ਹਿੰਸਾ ਭੜਕ ਹੋਈ ਹੈ। ਲੋਕਾਂ ਨੇ ਕਈ ਵਾਹਨਾਂ ਨੂੰ ਅੱਗ ਲਾ ਦਿੱਤੀ। ਇਸ ਦੌਰਾਨ ਲੜਕੇ ਨੂੰ ਗੋਲ਼ੀ ਮਾਰਨ ਵਾਲੇ ਪੁਲਸ ਮੁਲਾਜ਼ਮ ਨੇ ਹੁਣ ਪੀੜਤ ਪਰਿਵਾਰ ਤੋਂ ਮੁਆਫ਼ੀ ਮੰਗ ਲਈ ਹੈ। ਲੜਕੇ ਦੀ ਮੌਤ ਤੋਂ ਬਾਅਦ ਲੋਕ ਭੜਕ ਗਏ ਅਤੇ ਉਨ੍ਹਾਂ ਕਈ ਥਾਵਾਂ 'ਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਲੋਕਾਂ ਦੀ ਨਾਰਾਜ਼ਗੀ ਵਿਚਾਲੇ ਦੋਸ਼ੀ ਪੁਲਸ ਮੁਲਾਜ਼ਮ ਦੇ ਵਕੀਲ ਨੇ ਦੱਸਿਆ ਕਿ ਮੁਲਜ਼ਮ ਨੇ ਮੰਗਲਵਾਰ ਨੂੰ ਵਾਪਰੀ ਘਟਨਾ ਲਈ ਪੀੜਤ ਪਰਿਵਾਰ ਤੋਂ ਮੁਆਫ਼ੀ ਮੰਗ ਲਈ ਹੈ। ਮੁਲਜ਼ਮ ਪੁਲਸ ਮੁਲਾਜ਼ਮ ਫਿਲਹਾਲ ਹਿਰਾਸਤ ਵਿੱਚ ਹੈ।