- Updated: June 15, 2026 12:25 PM
ਮੋਹਾਲੀ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਇਕ ਦੋਸਤ ਵੱਲੋਂ ਆਪਣੀ ਹੀ ਦੋਸਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਚਾਕੂ ਮਾਰ ਕੇ ਉਸ ਨੇ ਆਪਣੇ ਦੋਸਤ ਦਾ ਦਿਨ-ਦਿਹਾੜੇ ਕਤਲ ਕਰ ਦਿੱਤਾ।
ਮਿਲੀ ਜਾਣਕਾਰੀ ਮੁਤਾਬਕ ਉਸ ਨੇ ਕਈ ਵਾਰ ਆਪਣੇ ਦੋਸਤ ‘ਤੇ ਚਾਕੂ ਨਾਲ ਕਈ ਵਾਰ ਕੀਤੇ ਜਿਸ ਕਰਕੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਨੀ ਵਜੋਂ ਹੋਈ ਹੈ ਜੋ ਨਵਾਂਸ਼ਹਿਰ ਬਡਾਲਾ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀਤੇ ਕਰਿਆਨੇ ਦੀ ਦੁਕਾਨ ‘ਤੇ ਕੰਮ ਕਰਦਾ ਸੀ। ਇੰਨਾ ਹੀ ਨਹੀਂ ਕਤਲ ਕਰਨ ਮਗਰੋਂ ਉਹ ਚੀਕਣ ਲੱਗਾ ਤੇ ਕਹਿਣ ਲੱਗਾ ਕਿ ਮੇਰੇ ਦੋਸਤ ਨੂੰ ਹਸਪਤਾਲ ਲੈ ਜਾਓ, ਮੇਰੇ ਕੋਲੋਂ ਗਲਤੀ ਨਾਲ ਉਸ ਨੂੰ ਚਾਕੂ ਲੱਗ ਗਿਆ ਹੈ।
ਦੱਸ ਦੇਈਏ ਕਿ ਸੰਨੀ ਬਾਈਕ ‘ਤੇ ਕਿਤੇ ਜਾ ਰਿਹਾ ਸੀ ਕਿ ਇਸ ਦੌਰਾਨ ਕੁਝ ਨੌਜਵਾਨਾਂ ਨੇ ਉਸ ‘ਤੇ ਹਮਲਾ ਕਰ ਦਿੱਤਾ ਤੇ ਉਸ ‘ਤੇ ਚਾਕੂ ਨਾਲ ਕਈ ਵਾਰ ਕੀਤੇ ਜਿਸ ਕਰਕੇ ਉਸ ਦੀ ਮੌਤ ਹੋ ਗਈ। ਪੁਲਿਸ ਨੂੰ ਜਿਵੇਂ ਹੀ ਘਟਨਾ ਬਾਰੇ ਪਤਾ ਲੱਗਾ ਤਾਂ ਉਹ ਮੌਕੇ ‘ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦੋਂ ਕਿ ਦੂਜਿਆਂ ਦੀ ਭਾਲ ਜਾਰੀ ਹੈ।