CM ਭਗਵੰਤ ਮਾਨ ਦਾ ਗੈਂਗਸਟਰ ਅੰਸਾਰੀ ਨੂੰ ਲੈ ਕੇ ਵੱਡਾ ਬਿਆਨ,ਕੈਪਟਨ ਤੇ ਰੰਧਾਵਾ ਨੂੰ ਦਿੱਤੀ ਚਿਤਾਵਨੀ

CM ਭਗਵੰਤ ਮਾਨ ਦਾ ਗੈਂਗਸਟਰ ਅੰਸਾਰੀ ਨੂੰ ਲੈ ਕੇ ਵੱਡਾ ਬਿਆਨ,ਕੈਪਟਨ ਤੇ ਰੰਧਾਵਾ ਨੂੰ ਦਿੱਤੀ ਚਿਤਾਵਨੀ

ਪੰਜਾਬ ਦੀ ਜੇਲ੍ਹ ਵਿਚ ਰਹੇ ਯੂ. ਪੀ. ਦੇ ਗੈਂਗਸਟਰ ਅੰਸਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਯੂ. ਪੀ. ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ ਵਿਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ’ਚ ਲੜਣ ਦੀ ਫੀਸ 55 ਲੱਖ ਰੁਪਏ ਪੰਜਾਬ ਦੇ ਖ਼ਜ਼ਾਨੇ ’ਚੋਂ ਨਹੀ ਦਿੱਤੇ ਜਾਣਗੇ। ਉਸ ਵੇਲੇ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਹ ਪੈਸਾ ਵਸੂਲਿਆ ਜਾਵੇਗਾ। ਪੈਸਾ ਨਾ ਦੇਣ ਦੀ ਸੂਰਤ ਵਿਚ ਉਨ੍ਹਾਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਸਹੂਲਤਾਂ ਰੱਦ ਕੀਤੀਆਂ ਜਾਣਗੀਆ। 

                Image

ਮੁੱਖ ਮੰਤਰੀ ਨੇ ਸਾਫ਼ ਆਖਿਆ ਹੈ ਕਿ ਗੈਂਗਸਟਰ ਅੰਸਾਰੀ ਦੇ ਸੁਪਰੀਮ ਕੋਰਟ ਵਿਚ ਲੜੇ ਗਏ ਕੇਸ ’ਤੇ 55 ਲੱਖ ਰੁਪਿਆ ਲੱਗਾ ਹੈ, ਇਹ ਜਨਤਾ ਦਾ ਪੈਸਾ ਹੈ ਅਤੇ ਜਨਤਾ ਦੀ ਭਲਾਈ ਲਈ ਖਰਚਿਆ ਜਾਵੇਗਾ। ਇਹ ਪੈਸਾ ਪੰਜਾਬ ਸਰਕਾਰ ਨਹੀਂ ਦੇਵੇਗੀ। ਮੁੱਖ ਮੰਤਰੀ ਨੇ ਚਿਤਾਵਨੀ ਦਿੰਦਿਆਂ ਆਖਿਆ ਕਿ ਇਹ ਪੈਸਾ ਉਸ ਸਮੇਂ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਸੂਲਿਆ ਜਾਵੇਗਾ, ਜੇਕਰ ਉਹ ਨਹੀਂ ਦਿੰਦੇ ਹਨ ਤਾਂ ਜਿਹੜੀਆਂ ਸਰਕਾਰੀ ਸੁੱਖ ਸਹੂਲਤਾਂ ਉਹ ਮਾਣ ਰਹੇ ਹਨ ਉਹ ਰੱਦ ਕਰ ਦਿੱਤੀਆਂ ਜਾਣਗੀਆਂ।