- Updated: March 02, 2024 04:48 PM
ਗੈਂਗਸਟਰਾਂ ਵੱਲੋਂ ਕਾਰੋਬਾਰੀਆਂ ਤੋਂ ਫਿਰੌਤੀ ਮੰਗਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅਜਿਹਾ ਹੀ ਇਕ ਹੋਰ ਮਾਮਲਾ ਬਠਿੰਡਾ ਦਾ ਸਾਹਮਣੇ ਆਇਆ ਹੈ ਜਿਸ ’ਚ ਪੀੜਤ ਨੇ ਥਰਮਲ ਥਾਣੇ ਨੂੰ ਸ਼ਿਕਾਇਤ ਦਿੰਦਿਆਂ ਦੱਸਿਆ ਕਿ ਉਹ ਘੋੜਿਆਂ ਦਾ ਕਾਰੋਬਾਰ ਕਰਦਾ ਹੈ। 18 ਫਰਵਰੀ ਨੂੰ ਉਸ ਦੇ ਮੋਬਾਈਲ ’ਤੇ ਵਿਦੇਸ਼ੀ ਨੰਬਰ ਤੋਂ ਕਾਲ ਆਈ। ਫੋਨ ਕਰਨ ਵਾਲਿਆਂ ਨੇ ਆਪਣੀ ਪਛਾਣ ਗੈਂਗਸਟਰ ਬਲਜੀਤ ਮੌੜ ਅਤੇ ਗੈਂਗਸਟਰ ਅਰਸ਼ ਡੱਲਾ ਵਜੋਂ ਦੱਸੀ ਅਤੇ 15 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ।
ਇਸ ਤੋਂ ਬਾਅਦ ਪੀੜਤ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਜਾਲ ਵਿਛਾ ਕੇ ਫਿਰੌਤੀ ਦੀ ਰਕਮ ਵਸੂਲਣ ਆਏ ਮੁਲਜ਼ਮਾਂ ਜਸਪ੍ਰੀਤ ਸਿੰਘ ਅਤੇ ਬੰਟੂ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਤੋਂ ਇਲਾਵਾ ਕੈਨੇਡਾ ’ਚ ਬੈਠੇ ਗੈਂਗਸਟਰ ਅਰਸ਼ ਡੱਲਾ ਅਤੇ ਬਲਜੀਤ ਮੌੜ ਖ਼ਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।