ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ਦਾ ਗੋਲੀਆਂ ਮਾਰ ਕੇ ਹੋਇਆ ਕਤਲ

ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ਦਾ ਗੋਲੀਆਂ ਮਾਰ ਕੇ ਹੋਇਆ ਕਤਲ

ਗੁਰਦਾਸਪੁਰ ਵਿੱਚ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਅਤੇ ਉਸ ਦੇ ਕਰੀਬੀ ਸਾਥੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵੀਰਵਾਰ ਰਾਤ ਲਗਭਗ 9:30 ਵਜੇ, ਗੈਂਗਸਟਰ ਦੀ ਮਾਂ ਹਰਜੀਤ ਕੌਰ (52) ਆਪਣੇ ਬਾਡੀਗਾਰਡ ਕਰਨਵੀਰ ਸਿੰਘ (29) ਨਾਲ ਕਾਰ ਵਿੱਚ ਕਿਤੇ ਜਾ ਰਹੀ ਸੀ।

ਬਟਾਲਾ ਦੇ ਕਾਦੀਆਂ ਰੋਡ 'ਤੇ ਬਾਈਕ 'ਤੇ ਆਏ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ 'ਤੇ ਗੋਲੀਆਂ ਚਲਾਈਆਂ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਿਸ਼ਾਨਾ ਕਰਨਵੀਰ ਸੀ। ਕਰਨਵੀਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਕੁਝ ਗੋਲੀਆਂ ਜੱਗੂ ਦੀ ਮਾਂ ਨੂੰ ਵੀ ਲੱਗੀਆਂ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਹਰਜੀਤ ਨੂੰ 6 ਗੋਲੀਆਂ ਅਤੇ ਕਰਨਵੀਰ ਨੂੰ 4 ਗੋਲੀਆਂ ਲੱਗੀਆਂ। ਇਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਹਮਲਾਵਰ ਭੱਜ ਗਏ। ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ।